Home / ਹੁਕਮਨਾਮਾ ਸਾਹਿਬ / ਦਮਦਮਾ ਸਾਹਿਬ ਠੱਟਾ / ਸੋਮਵਾਰ 1 ਦਸੰਬਰ 2014 (ਮੁਤਾਬਿਕ 16 ਮੱਘਰ ਸੰਮਤ 546 ਨਾਨਕਸ਼ਾਹੀ)

ਸੋਮਵਾਰ 1 ਦਸੰਬਰ 2014 (ਮੁਤਾਬਿਕ 16 ਮੱਘਰ ਸੰਮਤ 546 ਨਾਨਕਸ਼ਾਹੀ)

11

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ {ਪਾਵਨ ਅੰਗ 730}

ਪਦਅਰਥ: ਭਾਂਡਾਹਿਰਦਾ। ਹਛਾਪਵਿਤ੍ਰ। ਤਿਸੁਉਸ (ਪਰਮਾਤਮਾ) ਨੂੰ। ਭਾਵਸੀਚੰਗਾ ਲੱਗੇ। ਧੋਤਾਬਾਹਰੋਂ ਸਾਫ਼ ਕੀਤਿਆਂ, ਤੀਰਥ ਆਦਿਕ ਦੇ ਇਸ਼ਨਾਨ ਨਾਲ। ਦੁਆਰੈਦਰ ਤੇ। ਹੋਇਹੋ ਕੇ, ਮੰਗਤਾ ਬਣ ਕੇ। ਸੋਝੀ—(ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ। ਪਾਇਸੀਪ੍ਰਾਪਤ ਕਰਦਾ ਹੈ। ਏਤੁ ਦੁਆਰੈਇਸ ਦਰ ਤੇ, ਗੁਰੂ ਦੇ ਦਰ ਤੇ। ਧੋਇਧੋ ਕੇ, ਸੁੱਧ ਕੀਤਿਆਂ। ਵੀਚਾਰੁਸਮਝ। ਆਪਿਪ੍ਰਭੂ ਆਪ। ਵਰਤਾਇਸੀਦੇਂਦਾ ਹੈ। ਮਤੁ ਕੋ ਜਾਣੈਕੋਈ ਮਨੁੱਖ ਇਹ ਨਾਹ ਸਮਝੇ। ਜਾਇ—(ਇਥੋਂ ਜਗਤ ਤੋਂ) ਜਾ ਕੇ। ਅਗੈਪਰਲੋਕ ਵਿਚ। ਅੰਮ੍ਰਿਤੁਆਤਮਕ ਜੀਵਨ ਦੇਣ ਵਾਲਾ। ਪਤਿ ਸਿਉਇੱਜ਼ਤ ਨਾਲ। ਵਾਇਸੀਵਜਾਏਗਾ। ਤਿਹੁ ਲੋਕਤਿੰਨਾਂ ਹੀ ਲੋਕਾਂ ਵਿਚ। ਨਿਹਾਲਪ੍ਰਸੰਨਚਿੱਤ। ਸਭਿਸਾਰੇ।੧।

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲ) ਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰ) ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹ? ਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ)੧।੪।੬।

ਨੋਟ: ਇਸ ਸ਼ਬਦ ਵਿਚ ਵਖ ਵਖ ਬੰਦ ਨਹੀਂ ਹਨ। ਸਾਰਾ ਸ਼ਬਦ ਸਮੁੱਚੇ ਤੌਰ ਤੇ ਇੱਕ ਬੰਦ ਗਿਣਿਆ ਗਿਆ ਹੈ। ਘਰੁ ੬ਦਾ ਇਹ ਚੌਥਾ ਸ਼ਬਦ ਹੈ।

About thatta

Comments are closed.

Scroll To Top
error: