Home / ਹੁਕਮਨਾਮਾ ਸਾਹਿਬ / ਦਮਦਮਾ ਸਾਹਿਬ ਠੱਟਾ / ਸੋਮਵਾਰ 13 ਅਕਤੂਬਰ 2014 (ਮੁਤਾਬਿਕ 28 ਅੱਸੂ ਸੰਮਤ 546 ਨਾਨਕਸ਼ਾਹੀ)

ਸੋਮਵਾਰ 13 ਅਕਤੂਬਰ 2014 (ਮੁਤਾਬਿਕ 28 ਅੱਸੂ ਸੰਮਤ 546 ਨਾਨਕਸ਼ਾਹੀ)

11

ਤਿਲੰਗ ਮਹਲਾ ੫ ਘਰੁ ੩ ॥ ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥ ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥ {ਅੰਗ 724}

ਪਦਅਰਥ: ਮਿਹਰਵਾਨੁਦਇਆਲ। ਸਾਹਿਬੁਮਾਲਕ। ਜੀਅ—{ਲਫ਼ਜ਼ ਜੀਵਤੋਂ ਬਹੁਵਚਨ}ਦੇਇਦੇਂਦਾ ਹੈ।ਰਹਾਉ।

ਡੋਲਹਿਤੂੰ ਘਬਰਾਂਦਾ ਹੈਂ। ਪ੍ਰਾਣੀਆਹੇ ਪ੍ਰਾਣੀ! ਤੁਧੁਤੈਨੂੰ। ਸਿਰਜਣਹਾਰੁਪੈਦਾ ਕਰਨ ਵਾਲਾ ਪ੍ਰਭੂ। ਜਿਨਿਜਿਸ (ਪਰਮਾਤਮਾ) ਨੇ। ਤੂਤੈਨੂੰ। ਆਧਾਰੁਆਸਰਾ।੧।

ਮੇਦਨੀਧਰਤੀ। ਸਾਰਸੰਭਾਲ। ਘਟਿ ਘਟਿਹਰੇਕ ਸਰੀਰ ਵਿਚ। ਪਰਵਦਗਾਰੁਪਾਲਣ ਵਾਲਾ।੨।

ਕੀਮਕੀਮਤਿ, ਮੁੱਲ। ਵੇਪਰਵਾਹੁਬੇ ਮੁਥਾਜ। ਘਟ ਮਹਿਸਰੀਰ ਵਿਚ। ਸਾਹੁਸੁਆਸ।੩।

ਸਮਰਥੁਸਭ ਤਾਕਤਾਂ ਦਾ ਮਾਲਕ। ਅਗੋਚਰੁ—{ਗੋਚਰੁ। ਗੋਗਿਆਨ ਇੰਦ੍ਰੇ} ਜਿਸ ਤਕ ਗਿਆਨਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਜੀਉਜਿੰਦ। ਪਿੰਡੁਸਰੀਰ। ਰਾਸਿਪੂੰਜੀ, ਸਰਮਾਇਆ। ਰਹਮਰਹਿਮਤ, ਕਿਰਪਾ।੪।

ਅਰਥ: ਹੇ ਭਾਈ! ਮੇਰਾ ਮਾਲਕਪ੍ਰਭੂ ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ। ਉਹ ਸਾਰੇ ਜੀਵਾਂ ਨੂੰ (ਸਭ ਪਦਾਰਥਾਂ ਦਾ) ਦਾਨ ਦੇਂਦਾ ਹੈ।ਰਹਾਉ।

ਹੇ ਭਾਈ! ਤੂੰ ਕਿਉਂ ਘਬਰਾਂਦਾ ਹੈਂ? ਪੈਦਾ ਕਰਨ ਵਾਲਾ ਪ੍ਰਭੂ ਤੇਰੀ (ਜ਼ਰੂਰ) ਰੱਖਿਆ ਕਰੇਗਾ। ਜਿਸ (ਪ੍ਰਭੂ) ਨੇ ਤੈਨੂੰ ਪੈਦਾ ਕੀਤਾ ਹੈ, ਉਹੀ (ਸਾਰੀ ਸ੍ਰਿਸ਼ਟੀ ਨੂੰ) ਆਸਰਾ (ਭੀ) ਦੇਂਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ (ਇਸ ਦੀ) ਸੰਭਾਲ ਕਰਦਾ ਹੈ। ਹਰੇਕ ਸਰੀਰ ਵਿਚ ਵੱਸਣ ਵਾਲਾ ਪ੍ਰਭੂ (ਸਾਰੇ ਜੀਵਾਂ ਦੇ) ਦਿਲਾਂ ਦਾ ਮਾਲਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਅਤੇ,ਸਭ ਦੀ ਪਾਲਣਾ ਕਰਨ ਵਾਲਾ ਹੈ।੨।

ਹੇ ਭਾਈ! ਉਸ ਮਾਲਕ ਦੀ ਕੁਦਰਤਿ ਦਾ ਮੁੱਲ ਨਹੀਂ ਸਮਝਿਆ ਜਾ ਸਕਦਾ, ਉਹ ਸਭ ਤੋਂ ਵੱਡਾ ਹੈ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ। ਹੇ ਬੰਦੇ! ਜਿਤਨਾ ਚਿਰ ਤੇਰੇ ਸਰੀਰ ਵਿਚ ਸੁਆਸ ਚੱਲਦਾ ਹੈ ਉਤਨਾ ਚਿਰ ਉਸ ਮਾਲਕ ਦੀ ਬੰਦਗੀ ਕਰਦਾ ਰਹੁ।੩।

ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੇਰੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ, ਗਿਆਨਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰੀ ਹੀ ਦਿੱਤੀ ਹੋਈ ਪੂੰਜੀ ਹੈ। ਜਿਸ ਮਨੁੱਖ ਉਤੇ ਤੇਰੀ ਮਿਹਰ ਹੋਵੇ ਉਸ ਨੂੰ (ਤੇਰੇ ਦਰ ਤੋਂ ਬੰਦਗੀ ਦਾ) ਸੁਖ ਮਿਲਦਾ ਹੈ। ਨਾਨਕ ਦੀ ਭੀ ਸਦਾ ਤੇਰੇ ਦਰ ਤੇ ਇਹੀ ਅਰਦਾਸ ਹੈ (ਕਿ ਤੇਰੀ ਬੰਦਗੀ ਦਾ ਸੁਖ ਮਿਲੇ)੪।੩।

About thatta

Comments are closed.

Scroll To Top
error:
%d bloggers like this: