ਸੋਮਵਾਰ 29 ਸਤੰਬਰ 2014 (ਮੁਤਾਬਿਕ 14 ਅੱਸੂ ਸੰਮਤ 546 ਨਾਨਕਸ਼ਾਹੀ)

25

11

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ {ਅੰਗ 638}

ਨੋਟ: ਵੇਖੋ ਗੁਰੂ ਨਾਨਕ ਦੇਵ ਜੀ ਦੀ ਅਸ਼ਟਪਦੀ ਨੰ: ੪ ਉਹ ਭੀ ਦੁਤੁਕੀ ਹੈ। ਉਸ ਵਿਚ ਭੀ ਲਫ਼ਜ਼ ਭਾਈਦੀ ਵਰਤੋਂ ਉਵੇਂ ਹੀ ਹੈ ਜਿਵੇਂ ਇਸ ਵਿਚ। ਉਸ ਵਿਚ ਭੀ ਨਿਗੁਣਿਆਂਦਾ ਹੀ ਜ਼ਿਕਰ ਸ਼ੁਰੂ ਹੁੰਦਾ ਹੈ। ਗੁਰੂ ਅਮਰਦਾਸ ਜੀ ਦੇ ਪਾਸ ਗੁਰੂ ਨਾਨਕ ਦੇਵ ਜੀ ਦੀ ਸਾਰੀ ਬਾਣੀ ਮੌਜੂਦ ਸੀ।

ਪਦਅਰਥ: ਨਿਗੁਣਿਆ ਨੋਗੁਣਹੀਨ ਮਨੁੱਖਾਂ ਨੂੰ। ਆਪੇਆਪ ਹੀ। ਭਾਈਹੇ ਭਾਈ! ਲਾਇਲਾ ਕੇ। ਨਾਮਿਨਾਮ ਵਿਚ।੧।

ਬਖਸਿਮੇਹਰ ਕਰ ਕੇ। ਮਿਲਾਇਮਿਲਾ ਲੈਂਦਾ ਹੈ। ਅਪਰਾਧੀਪਾਪੀ। ਸਤਿਗੁਰਿਗੁਰੂ ਨੇ।ਰਹਾਉ।

ਬਖਸਿਅਨੁਉਸ ਨੇ ਬਖ਼ਸ਼ੇ ਹਨ। ਕਉਣ ਕਉਣਕੇਹੜੇ ਕੇਹੜੇ? ਬੇਅੰਤ। ਸਾਚੈ ਸਬਦਿਸਦਾਥਿਰ ਪ੍ਰਭੂ ਦੀ ਸਿਫ਼ਤਿਸਾਲਾਹ ਵਾਲੇ ਸ਼ਬਦ ਦੀ ਰਾਹੀਂ। ਵੀਚਾਰਿਵਿਚਾਰ ਵਿਚ (ਜੋੜ ਕੇ)ਉਤਾਰਿਅਨੁਉਸ ਨੇ ਪਾਰ ਲੰਘਾ ਦਿੱਤੇ ਹਨ। ਬੇੜੈਬੇੜੇ ਵਿਚ। ਚਾੜਿਚਾੜ੍ਹ ਕੇ।੨।

ਮਨੂਰੈ ਤੇਸੜੇ ਹੋਏ ਲੋਹੇ ਤੋਂ। ਕੰਚਨਸੋਨਾ। ਮੇਲਿਮੇਲ ਕੇ। ਆਪੁਆਪਾਭਾਵ। ਮਨਿਮਨ ਵਿਚ।੩।

ਹਉਮੈਂ। ਵਾਰੀਕੁਰਬਾਨ। ਵਾਰਣੈਸਦਕੇ। ਕਉਨੂੰ, ਤੋਂ। ਸਦਸਦਾ। ਬਲਿਹਾਰੈਕੁਰਬਾਨ। ਜਾਉਜਾਉਂ, ਮੈਂ ਜਾਂਦਾ ਹਾਂ,ਨਿਧਾਨੁਖ਼ਜ਼ਾਨਾ। ਜਿਨੀਜਿਸ (ਗੁਰੂ) ਨੇ। ਸਹਜਿਆਤਮਕ ਅਡੋਲਤਾ ਵਿਚ। ਸਮਾਉਸਮਾਉਂ, ਮੈਂ ਲੀਨ ਰਹਿੰਦਾ ਹਾਂ।੪।

ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ।

ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧।

ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰਸਮੁੰਦਰ ਤੋਂ ਪਾਰ ਲੰਘਾਇਆ ਹੈ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩।

ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪।