ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਠੱਟਾ ਨਵਾਂ ਗੁਰਦੁਆਰਾ ਸਾਹਿਬ ਵਿਵਾਦ ਸਬੰਧੀ ਦਿੱਤਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ

213

1186004_529872863750136_614225993_nਪਿੰਡ ਨਵਾਂ ਠੱਟਾ ਵਿਖੇ ਨਗਰ ਨਿਵਾਸੀਆਂ ਵੱਲੋਂ ਗੁਰਦੁਆਰਾ ਸਾਹਿਬ ਦੀ ਬਣਾਈ ਗਈ ਨਵੀਂ ਇਮਾਰਤ ਸਬੰਧੀ ਚੱਲ ਰਹੇ ਵਿਵਾਦ ਦੇ ਹੱਲ ਲਈ ਅੱਜ ਸਥਾਨਕ ਕਚਿਹਰੀ ਕੰਪਲੈਕਸ ਵਿਚ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਹੋਈ ਪਰ ਇਹ ਵਿਵਾਦ ਸੁਲਝ ਨਹੀਂ ਸਕਿਆ। ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਦੇ ਆਗੂਆਂ ਨੇ ਡੀ.ਸੀ. ਦਫ਼ਤਰ ਵਿਖੇ ਸੁਪਰਡੈਂਟ ਨੂੰ ਮੰਗ ਪੱਤਰ ਸੌਾਪਿਆ ਤੇ ਮੰਗ ਕੀਤੀ ਕਿ ਇਸ ਮਾਮਲੇ ਸਬੰਧੀ ਪੂਰੀ ਜਾਂਚ ਕਰਕੇ ਸਹੀ ਫੈਸਲਾ ਕੀਤਾ ਜਾਵੇ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਾ ਚੁੱਕਣ ਦਿੱਤਾ ਜਾਵੇ। ਇਸ ਮੌਕੇ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਬੀਰ ਮੁੱਛਲ, ਭਾਈ ਸੁਖਜੀਤ ਸਿੰਘ ਖੋਸੇ, ਤਰਲੋਕ ਸਿੰਘ, ਗੁਰਸੇਵਕ ਸਿੰਘ, ਗੁਰਬਖ਼ਸ਼ ਸਿੰਘ, ਬਲਵਿੰਦਰ ਸਿੰਘ, ਨਿੰਦਰ ਸਿੰਘ, ਫੁੰਮਣ ਸਿੰਘ, ਸ਼ਾਮ ਸਿੰਘ, ਜਤਿੰਦਰ ਸਿੰਘ, ਬਲਕਾਰ ਸਿੰਘ, ਗੁਰਜੀਤ ਸਿੰਘ, ਜਗੀਰ ਸਿੰਘ, ਮਨਦੀਪ ਸਿੰਘ, ਕਰਤਾਰ ਸਿੰਘ, ਸੇਵਕ ਸਿੰਘ ਤੇ ਹੋਰ ਹਾਜ਼ਰ ਸਨ।