ਸੰਤ ਬਾਬਾ ਕਰਤਾਰ ਸਿੰਘ ਤੇ ਸੰਤ ਬਾਬਾ ਤਰਲੋਚਨ ਸਿੰਘ ਦੀ ਸਾਲਾਨਾ ਬਰਸੀ 17 ਅਕਤੂਬਰ ਨੂੰ

278


ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ ਸਾਲਾਨਾ ਬਰਸੀ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਸਰਪ੍ਰਸਤੀ ਹੇਠ ਮਿਤੀ 17 ਅਕਤੂਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਬੜੀ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। ਇਸ ਸਬੰਧੀ ਇਕ ਵਿਸ਼ੇਸ਼ ਇਕੱਤਰਤਾ ਸੰਤ ਬਾਬਾ ਗੁਰਚਰਨ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਜਿਸ ਵਿੱਚ ਇਲਾਕੇ ਭਰ ਦੀ ਸੰਗਤ ਨੇ ਹਾਜਰੀ ਭਰੀ ਤੇ ਵੱਖ ਵੱਖ ਕਾਰਜਾਂ ਲਈ ਡਿਊਟੀਆਂ ਲਗਾਈਆਂ ਗਈਆਂ।ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਦੱਸਿਆ ਕਿ ਮਿਤੀ 17 ਅਕਤੂਬਰ ਨੂੰ ਮਨਾਈ ਜਾ ਰਹੀ ਬਰਸੀ ਦੇ ਸਬੰਧ ਵਿੱਚ 15 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਜਿਹਨਾਂ ਦੇ ਭੋਗ ਮਿਤੀ 17 ਅਕਤੂਬਰ ਨੂੰ ਪਾਏ ਜਾਣਗੇ ਉਪਰੰਤ ਕੀਰਤਨ ਸਮਾਗਮ ਹੋਵੇਗਾ ਜਿਸ ਵਿੱਚ ਸੰਤ ਮਹਾਂਪੁਰਸ਼ ਹਾਜਰੀਆਂ ਭਰਨਗੇ ਤੇ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਬਰਸੀ ਦੇ ਸਬੰਧ ਵਿੱਚ 16 ਅਕਤੂਬਰ ਦੀ ਰਾਤ ਨੂੰ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਉਚ ਕੋਟੀ ਦੇ ਕਥਾਵਾਚਕ, ਕੀਰਤਨੀ ਜਥੇ ਸੰਗਤਾਂ ਨੂੰ ਗੁਰੁੂ ਜਸ ਸੁਣਾ ਕੇ ਨਿਹਾਲ ਕਰਨਗੇ। ਬਰਸੀ ਸਮਾਗਮਾਂ ਮੌਕੇ ਲੰਗਰਾਂ ਦੀ ਸੇਵਾ ਗੁਰੁੂ ਨਾਨਕ ਸੇਵਕ ਜਥਾ ਬਾਹਰਾ ਵਲੋਂ ਕੀਤੀ ਜਾਵੇਗੀ ਤੇ ਸਟੇਜ ਦੀ ਸੇਵਾ ਸੰਤ ਬਾਬਾ ਕਰਤਾਰ ਸਿੰਘ ਜੀ ਸੇਵਾ ਸੁਸਾਇਟੀ ਠੱਟਾ ਪੁਰਾਣਾ ਵਲੋਂ ਕੀਤੀ ਜਾਵੇਗੀ।ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਹਨਾਂ ਬਰਸੀ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਕੇ, ਗੁਰੁੂ ਘਰ ਹਾਜਰੀਆਂ ਭਰ ਕੇ ਆਪਣਾ ਜੀਵਨ ਸਫਲਾ ਕੀਤਾ ਜਾਵੇ। ਇਸ ਮੌਕੇ ਇੰਦਰਜੀਤ ਸਿੰਘ ਬਜਾਜ, ਭਾਈ ਜਤਿੰਦਰ ਸਿੰਘ ਰਾਗੀ, ਭਾਈ ਜੋਗਾ ਸਿੰਘ, ਭਾਈ ਕੁਲਵੰਤ ਸਿੰਘ, ਹਰਜਿੰਦਰ ਸਿੰਘ ਟੋਡਰਵਾਲ, ਬਚਨ ਸਿੰਘ ਮੁੱਤੀ ਠੱਟਾ ਪੁਰਾਣਾ, ਹਰਜਿੰਦਰ ਸਿੰਘ, ਅਵਤਾਰ ਸਿੰਘ ਕਾਲੂ ਭਾਟੀਆ, ਰਤਨ ਸਿੰਘ ਕਾਲੂਭਾਟੀਆ, ਗੁਰਦੀਪ ਸਿੰਘ ਸਾਬਕਾ ਸਰਪੰਚ, ਜੋਗਿੰਦਰ ਸਿੰਘ ਸਰਪੰਚ ਦੰਦੂਪੁਰ, ਸੂਬਾ ਸਿੰਘ ਠੱਟਾ ਨਵਾਂ, ਮਲਕੀਤ ਸਿੰਘ ਸਰਪੰਚ ਠੱਟਾ ਨਵਾਂ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਧੰਜੂ, ਗਿਆਨ ਸਿੰਘ ਠੱਟਾ ਪੁਰਾਣਾ, ਗੁਰਦੀਪ ਸਿੰਘ ਸਾਬਕਾ ਸਰਪੰਚ, ਸਾਧੂ ਸਿੰਘ ਠੱਟਾ ਨਵਾਂ, ਦਿਲਬਾਗ ਸਿੰਘ ਕਾਲੂਭਾਟੀਆ, ਗੁਰਦਿਆਲ ਸਿੰਘ ਠੱਟਾ ਪੁਰਾਣਾ, ਸੁਖਵੰਤ ਸਿੰਘ ਪੰਚ, ਤੀਰਥ ਸਿੰਘ, ਸ਼ਿੰਗਾਰ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ ਆਦਿ ਹਾਜਰ ਸਨ।