Home / ਹੈਡਲਾਈਨਜ਼ ਪੰਜਾਬ / ਹੁਣ ਇਸ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਕਮਰੇ ‘ਚੋਂ ਮਿਲੀ ਗ੍ਰੰਥੀ ਦੀ ਸ਼ੱਕੀ ਹਾਲਤ ਵਿੱਚ ਲਾਸ਼

ਹੁਣ ਇਸ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਕਮਰੇ ‘ਚੋਂ ਮਿਲੀ ਗ੍ਰੰਥੀ ਦੀ ਸ਼ੱਕੀ ਹਾਲਤ ਵਿੱਚ ਲਾਸ਼

ਪਿੰਡ ਝਾੜੋ ਦੇ ਗੁਰਦੁਆਰਾ ਸਾਹਿਬ ਦੇ ਕਮਰੇ ਵਿਚ ਗ੍ਰੰਥੀ ਦੀ ਸ਼ੱਕੀ ਹਾਲਾਤ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜੱਗਾ ਸਿੰਘ (40) ਦੀ ਮੌਤ ਗਰਦਨ ਵਿਚ ਗੋਲੀ ਲੱਗਣ ਕਾਰਨ ਹੋਈ ਦੱਸੀ ਜਾ ਰਹੀ ਹੈ।

ਇਸ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਗੁਰਦੁਆਰਾ ਸਾਹਿਬ ਦੇ ਇਕ ਵਿਅਕਤੀ ਨੇ ਸਵੇਰੇ ਜੱਗਾ ਸਿੰਘ ਦਾ ਕਮਰਾ ਬੰਦ ਦੇਖਿਆ ਅਤੇ ਦਰਵਾਜ਼ਾ ਖੜਕਾਇਆ। ਜਦੋਂ ਕਾਫੀ ਦੇਰ ਤਕ ਗ੍ਰੰਥੀ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਗ੍ਰੰਥੀ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਦੀ ਮੌਜੂਦਗੀ ਵਿਚ ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਅੰਦਰ ਉਸ ਦੀ ਖੂਨ ਨਾਲ ਲਥ-ਪਥ ਲਾਸ਼ ਪਈ ਮਿਲੀ।

ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸੁਨਾਮ ਵਿਲੀਅਮ ਜੇ. ਜੀ. ਅਤੇ ਥਾਣਾ ਚੀਮਾ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੂੰ ਜੱਗਾ ਸਿੰਘ ਦੀ ਲਾਸ਼ ਕੋਲੋਂ ਨਜਾਇਜ਼ ਅਸਲਾ ਵੀ ਬਰਾਮਦ ਹੋਇਆ ਹੈ। ਫਿਲਹਾਲ ਪੁਲਸ ਵਲੋਂ ਘਟਨਾ ਦੀ ਜਾਂਚ ਕਨਰ ਦੀ ਗੱਲ ਆਖੀ ਜਾ ਰਹੀ ਹੈ।

About thatta

Comments are closed.

Scroll To Top
error: