Today’s Hukamnama from Gurdwara Baba Darbara Singh Ji Tibba

ਸੋਮਵਾਰ 2 ਅਪ੍ਰੈਲ 2018 (20 ਚੇਤ ਸੰਮਤ 550 ਨਾਨਕਸ਼ਾਹੀ)

ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥{ਪੰਨਾ 664}

ਪਦਅਰਥ: ਨਿਰਮਲੁ = ਪਵਿਤ੍ਰ। ਅਪਾਰਾ = ਬੇਅੰਤ, ਕਦੇ ਨਾਹ ਮੁੱਕਣ ਵਾਲਾ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਭੰਡਾਰਾ = ਖ਼ਜ਼ਾਨੇ। ਬਿਖੁ = ਜ਼ਹਰ (ਜੋ ਆਤਮਕ ਮੌਤ ਲੈ ਆਉਂਦਾ ਹੈ) ਜਾਣੁ = ਸਮਝ। ਮੋਹਿ = ਮੋਹ ਵਿਚ। ਅਭਿਮਾਨੁ = ਅਹੰਕਾਰ।੧।

ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਕੋਇ = ਜੇਹੜਾ ਕੋਈ। ਭਾਗਿ = ਕਿਸਮਤ ਨਾਲ।ਰਹਾਉ।

ਦੀਪਕੁ = ਦੀਵਾ। ਵਰਤੈ = ਕੰਮ ਕਰਦਾ ਹੈ, ਚਾਨਣ ਦੇਂਦਾ ਹੈ। ਤਿਹੁ ਲੋਇ = ਤਿੰਨਾਂ ਲੋਕਾਂ ਵਿਚ। ਨਾਮਿ = ਨਾਮ ਦੀ ਰਾਹੀਂ। ਮਲੁ = ਮੈਲ। ਧੋਇ = ਧੋ ਲੈਂਦਾ ਹੈ। ਸਾਚੀ = ਸਦਾ ਕਾਇਮ ਰਹਿਣ ਵਾਲੀ।੨।

ਜਿਨਿ = ਜਿਸ (ਮਨੁੱਖ) ਨੇ। ਹਰਿ ਜਨੁ = ਹਰੀ ਦਾ ਸੇਵਕ। ਹਰਖੁ = ਖ਼ੁਸ਼ੀ। ਸੋਗੁ = ਗ਼ਮ। ਮੁਕਤੁ = (ਦੁੱਖਾਂ ਵਿਕਾਰਾਂ ਤੋਂ) ਆਜ਼ਾਦ। ਅਵਰਾ = ਹੋਰਨਾਂ ਨੂੰ। ਤੇ = ਤੋਂ, ਪਾਸੋਂ।੩।

ਸਭ = ਸਾਰੀ ਲੁਕਾਈ। ਮੁਈ = ਆਤਮਕ ਮੌਤੇ ਮਰ ਗਈ। ਬਿਲਲਾਇ = ਵਿਲਕ ਕੇ, ਦੁੱਖੀ ਹੋ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ। ਦਾਝਹਿ = ਸਾੜਦੇ ਹਨ। ਸਾਤਿ = ਸ਼ਾਂਤੀ। ਨ ਪਾਇ = ਨਹੀਂ ਪ੍ਰਾਪਤ ਕਰਦਾ। ਸਭ = ਸਾਰੀ। ਨਾਮਿ = ਨਾਮ ਵਿਚ (ਜੁੜ ਕੇ) ੪।

ਅਰਥ: ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੈ। (ਪਰ ਇਹ ਹਰਿ-ਨਾਮ-ਰਸ) ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ।ਰਹਾਉ।

About thatta

Comments are closed.

Scroll To Top
error: