Home / ਹੈਡਲਾਈਨਜ਼ ਪੰਜਾਬ / Golden Temple ਵਿਰਾਸਤੀ ਮਾਰਗ ‘ਤੇ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌਤ…

Golden Temple ਵਿਰਾਸਤੀ ਮਾਰਗ ‘ਤੇ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌਤ…

ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ “ਅਮ੍ਰਿਤ ਸਰੋਵਰ” ਅਤੇ “ਸ਼੍ਰੀ ਅਮ੍ਰਿਤਸਰ” ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ।

ਸ੍ਰੀ ਹਰਿਮੰਦਰ ਸਾਹਿਬ ਦੇ ਨਾਲ ਲੱਗਦੇ ਵਿਰਾਸਤੀ ਮਾਰਗ ‘ਤੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਹੈਰੀਟੇਜ ਸਟਰੀਟ ‘ਚੋਂ ਬਰਾਮਦ ਕੀਤੀ ਗਈ, ਜਿਸ ਦੇ ਸਿਰ ‘ਤੇ ਕੋਈ ਵੱਡਾ ਜ਼ਖਮ ਸੀ ਅਤੇ ਕਾਫੀ ਖੂਨ ਵੀ ਨਿਕਲ ਰਿਹਾ ਸੀ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਵੀਡੀਓ ‘ਚ ਖੂਨ ਨਾਲ ਲੱਥਪਥ ਨੌਜਵਾਨ ਦੀ ਲਾਸ਼ ਪਈ ਹੈ, ਜਿਸ ਨੂੰ ਲੋਕ ਦੇਖ ਰਹੇ ਹਨ।
ਇਸ ਮਾਮਲੇ ‘ਚ ਪੁਲਸ ਪਹਿਲਾਂ ਤਾਂ ਕੁਝ ਬੋਲਣ ਲਈ ਤਿਆਰ ਨਹੀਂ ਹੋਈ ਪਰ ਬਾਅਦ ‘ਚ ਜਾਂਚ ਕਰਕੇ ਇਸ ਸਬੰਧੀ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਡੀ. ਸੀ. ਪੀ. ਦਾ ਕਹਿਣਾ ਹੈ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਅਵਤਾਰ ਸਿੰਘ ਦੇ ਤੌਰ ‘ਤੇ ਕੀਤੀ ਗਈ ਹੈ, ਜੋ ਕਿ ਰਿਕਸ਼ਾ ਚਾਲਕ ਸੀ ਪਰ ਉਸ ਦਾ ਰਿਕਸ਼ਾ ਨਹੀਂ ਮਿਲਿਆ। ਉਨ੍ਹਾਂ ਮੁਤਾਬਕ ਪਹਿਲਾਂ ਉਸ ਨੂੰ ਖੂਨ ਦੀ ਉਲਟੀ ਆਈ ਤੇ ਬਾਅਦ ‘ਚ ਉਸ ਦੀ ਮੌਤ ਹੋ ਗਈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਾਇਆ ਜਾ ਰਿਹਾ ਹੈ ਤੇ ਇਸ ਦੀ ਰਿਪੋਰਟ ਆਉਣ ਦੇ ਬਾਅਦ ਹੀ ਸਾਰੀ ਸੱਚਾਈ ਸਾਹਮਣੇ ਆ ਸਕੇਗੀ ਪਰ ਜਿਸ ਤਰ੍ਹਾਂ ਨਾਲ ਨੌਜਵਾਨ ਦੀ ਲਾਸ਼ ਨੇੜੇ ਖੂਨ ਦਿਖਾਈ ਦੇ ਰਿਹਾ ਹੈ, ਇਸ ਤੋਂ ਲੱਗਦਾ ਹੈ ਕਿ ਉਸ ਨਾਲ ਕੁਝ ਗਲਤ ਹੋਇਆ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਅੱਗ ਦੀ ਤਰ੍ਹਾਂ ਫੈਲ ਗਈ ਹੈ, ਜਿਸ ‘ਤੇ ਲੋਕਾਂ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

About thatta

Comments are closed.

Scroll To Top
error: