Home / ਤਾਜ਼ਾ ਖਬਰਾਂ / ਗੁ: ਸ੍ਰੀ ਦਮਦਮਾ ਸਾਹਿਬ / ਸੰਤ ਕਰਤਾਰ ਸਿੰਘ ਜੀ ਅਤੇ ਸੰਤ ਤਰਲੋਚਨ ਸਿੰਘ ਜੀ ਦੀ ਬਰਸੀ 16-17 ਅਕਤੂਬਰ ਨੂੰ

ਸੰਤ ਕਰਤਾਰ ਸਿੰਘ ਜੀ ਅਤੇ ਸੰਤ ਤਰਲੋਚਨ ਸਿੰਘ ਜੀ ਦੀ ਬਰਸੀ 16-17 ਅਕਤੂਬਰ ਨੂੰ

ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 23ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 14ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ 16-17 ਅਕਤੂਬਰ ਨੂੰ ਮਨਾਈ ਜਾ ਰਹੀ ਹੈ। ਇਸ ਸਬੰਧੀ ਇਲਾਕੇ ਦੇ ਪਤਵੰਤੇ ਸੱਜਣਾਂ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਹੋਈ। ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 15 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਪ੍ਰਾਰੰਭ ਹੋਵੇਗੀ, ਜਿਨ੍ਹਾਂ ਦੇ ਭੋਗ ਮਿਤੀ 17 ਅਕਤੂਬਰ ਨੂੰ ਪੈਣਗੇ। ਮਿਤੀ 16 ਦੀ ਰਾਤ ਕੀਰਤਨ ਦਰਬਾਰ ਹੋਵੇਗਾ ਜਿਸ ਵਿੱਚ ਭਾਈ ਜਾਰਜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਗੁਰਜੀਤ ਸਿੰਘ ਬੈਂਕਾ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਵਾਲੇ ਅਤੇ ਭਾਈ ਜਤਿੰਦਰ ਸਿੰਘ ਹਜੂਰੀ ਰਾਗੀ ਦਮਦਮਾ ਸਾਹਿਬ ਵਾਲੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਮਿਤੀ 17 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸੱਜਣਗੇ ਜਿਸ ਵਿੱਚ ਜਥੇਦਾਰ ਗਿਆਨੀ ਇਕਬਾਲ ਸਿੰਘ ਜੀ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਾਲੇ ਕਥਾ ਕਰਨਗੇ। ਭਾਈ ਜੋਗਾ ਸਿੰਘ ਜੋਗੀ ਦਾ ਕਵੀਸ਼ਰੀ ਜਥਾ, ਭਾਈ ਭਗਵਾਨ ਸਿੰਘ ਸੂਰਵਿੰਡ ਦਾ ਕਵੀਸ਼ਰੀ ਜਥਾ, ਭਾਈ ਅਵਤਾਰ ਸਿੰਘ ਦੂਲ੍ਹੋਵਾਲ ਦਾ ਕਵੀਸ਼ਰੀ ਜਥਾ ਅਤੇ ਭਾਈ ਬਲਵਿੰਦਰ ਸਿੰਘ ਦਮਦਮਾ ਸਾਹਿਬ ਵਾਲਿਆਂ ਦਾ ਕਵੀਸ਼ਰੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਲੰਗਰ ਸੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਜੋੜਿਆਂ ਅਤੇ ਸਾਈਕਲ/ਸਕੂਟਰਾਂ ਦੀ ਪਾਰਕਿੰਗ ਦੀ ਸੇਵਾ ਸ.ਹਾ.ਸਕੂਲ ਠੱਟਾ ਨਵਾਂ ਅਤੇ ਸ.ਸ.ਸ.ਸਕੂਲ ਟਿੱਬਾ ਦੇ ਵਿਦਿਆਰਥੀਆਂ ਵੱਲੋਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਟਿੱਬਾ ਵੱਲੋਂ, ਸਾਊਂਡ ਦੀ ਸੇਵਾ ਕਰੀਰ ਸਾਊਂਡ ਠੱਟਾ ਨਵਾਂ ਵੱਲੋਂ, ਸਟੇਜ ਸਜਾਉਣ ਦੀ ਸੇਵਾ ਸੰਤ ਬਾਬਾ ਕਰਤਾਰ ਸਿੰਘ ਸਪੋਰਟਸ ਕਲੱਬ ਵੱਲੋਂ, ਸੰਗਤਾਂ, ਸੰਤ-ਮਹਾਂਪੁਰਸ਼ਾਂ ਦੀ ਸੇਵਾ ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ ਖਾਲੂ ਵੱਲੋਂ ਅਤੇ ਸਟੇਜ ਸਕੱਤਰ ਦੀ ਭੂਮਿਕਾ ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਜਾਵੇਗੀ। ਇਸ ਪੂਰੇ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓ ਪਿੰਡ ਦੀ ਵੈਬਸਾਈਟ www.thatta.in ਤੇ ਦੇਖੀਆਂ ਜਾ ਸਕਣਗੀਆਂ।

 

About thatta

Comments are closed.

Scroll To Top
error: