Today’s Hukamnama from Gurdwara Baoli Sahib Goindwal

44

ਸ਼ੁੱਕਰਵਾਰ 11 ਜਨਵਰੀ 2019 (27 ਪੋਹ ਸੰਮਤ 550 ਨਾਨਕਸ਼ਾਹੀ)

ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ {ਅੰਗ 761}

ਪਦਅਰਥ: ਪੁਕਾਰਨਿ = (ਜੇਹੜੇ ਮਨੁੱਖ ਕਰਮ ਕਾਂਡ ਆਦਿਕ ਦਾ ਰਾਹ) ਉੱਚੀ ਉੱਚੀ ਦੱਸਦੇ ਹਨ। ਸਭਿ = ਸਾਰੇ। ਗਾਲ੍ਹ੍ਹੀ = ਗੱਲਾਂ। ਹੋਛੀਆ = ਹੋਛੀਆਂ, ਥੋਥੀਆਂ

ਨਿਧਾਨੁ = ਖ਼ਜ਼ਾਨਾ। ਅਪਾਰੁ = ਬੇਅੰਤ। ਮਨਿ = ਮਨ ਵਿਚ। ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚਰਹਾਉ

ਮੋਹਿ = ਮੋਹ ਵਿਚ। ਬਾਦਿ = ਝਗੜੇ ਵਿਚ। ਅਹੰਕਾਰਿ = ਅਹੰਕਾਰ ਵਿਚ। ਸਰਪਰ = ਜ਼ਰੂਰ। ਰੁੰਨਿਆ = ਰੋਂਦੇ ਹਨ। ਨ ਪਾਇਨ੍ਹ੍ਹਿ = ਨਹੀਂ ਪਾਂਦੇ। ਮੂਲਿ = ਬਿਲਕੁਲ। ਵਿਛੁੰਨਿਆ = ਵਿਛੁੜੇ ਹੋਏ

ਮੇਰੀ ਮੇਰੀ ਧਾਰਿ = ਮਾਇਆ ਦੀ ਮਮਤਾ ਦੇ ਖ਼ਿਆਲ ਮਨ ਵਿਚ ਟਿਕਾ ਕੇ। ਬੰਧਨਿ = (ਮੋਹ ਦੇ) ਬੰਧਨ ਵਿਚ। ਨਰਕਿ = ਨਰਕ ਵਿਚ, ਦੁੱਖ ਵਿਚ। ਸੁਰਗਿ = ਸੁਰਗ ਵਿਚ, ਸੁਖ ਵਿਚ। ਅਵਤਾਰ = ਜਨਮ

ਸੋਧਤ = ਵਿਚਾਰ ਕਰਦਿਆਂ। ਸੋਧਿ = ਵਿਚਾਰ ਕਰ ਕੇ। ਤਤੁ = ਅਸਲੀਅਤ। ਹਾਰਿਆ = (ਜੀਵਨ = ਬਾਜ਼ੀ) ਹਾਰਦੇ ਹਨ

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ। ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈਰਹਾਉ

ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ

ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ। ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ। ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ

ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ। ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ {ਪੰਨਾ 762}

ਪਦਅਰਥ: ਆਵਹਿ = ਸੰਸਾਰ ਵਿਚ ਆਉਂਦੇ ਹਨ। ਜਾਹਿ = (ਸੰਸਾਰ ਤੋਂ) ਚਲੇ ਜਾਂਦੇ ਹਨ। ਮਰਿ ਮਰਿ = ਆਤਮਕ ਮੌਤ ਸਹੇੜ ਸਹੇੜ ਕੇ। ਵਾਦਿ = ਵਿਅਰਥ। ਭਰਮਤੇ = ਭਟਕਦੇ ਹਨ

ਕਉ = ਨੂੰ, ਉਤੇ। ਸੰਗੁ = ਸਾਥ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਜਨੀ = ਜਨੀਂ, ਜਨਾਂ ਨੇ

ਖੋਜਹਿ = ਖੋਜਦੇ ਹਨ। ਕੋਟਿ = ਕ੍ਰੋੜਾਂ। ਅਸੰਖ = ਅਣਗਿਣਤ। ਅਨੰਤ = ਬੇਅੰਤ। ਕੇ = ਕਈ, ਅਨੇਕਾਂ। ਨੇੜਾ = ਨਿਕਟਤਾ, ਨੇੜ। ਤਿਸੁ ਹੇ = ਉਸ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ

ਦਾਤਾਰ = ਹੇ ਦਾਤਾਰਗਾਵਾ = ਗਾਵਾਂ, ਮੈਂ ਗਾਂਦਾ ਹਰਾਂ। ਨਾਨਕ = ਹੇ ਨਾਨਕ! ਆਖ-) 

ਅਰਥ: (ਪਰਮਾਤਮਾ ਦੇ ਨਾਮ ਤੋਂ ਖੁੰਝ ਕੇਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ। ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ

ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ

ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ

ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ। ਮੈਨੂੰ ਆਪਣਾ ਨਾਮ ਬਖ਼ਸ਼। ਮੈਂ ਤੈਨੂੰ ਕਦੇ ਨਾਹ ਭੁਲਾਵਾਂ