Home / ਹੁਕਮਨਾਮਾ ਸਾਹਿਬ / ਦਮਦਮਾ ਸਾਹਿਬ ਠੱਟਾ / Today’s Hukamnama from Gurdwara Damdama Sahib Thatta

Today’s Hukamnama from Gurdwara Damdama Sahib Thatta

ਵੀਰਵਾਰ 11 ਜਨਵਰੀ 2018 (28 ਪੋਹ ਸੰਮਤ 549 ਨਾਨਕਸ਼ਾਹੀ)

ਹ੍ਰਿਦੈ ਕਪਟੁ ਮੁਖ ਗਿਆਨੀ ॥ ਝੂਠੇ ਕਹਾ ਬਿਲੋਵਸਿ ਪਾਨੀ ॥੧॥ ਕਾਂਇਆ ਮਾਂਜਸਿ ਕਉਨ ਗੁਨਾਂ ॥ ਜਉ ਘਟ ਭੀਤਰਿ ਹੈ ਮਲਨਾਂ ॥੧॥ ਰਹਾਉ ॥ ਲਉਕੀ ਅਠਸਠਿ ਤੀਰਥ ਨ੍ਹ੍ਹਾਈ ॥ ਕਉਰਾਪਨੁ ਤਊ ਨ ਜਾਈ ॥੨॥ ਕਹਿ ਕਬੀਰ ਬੀਚਾਰੀ ॥ ਭਵ ਸਾਗਰੁ ਤਾਰਿ ਮੁਰਾਰੀ ॥੩॥੮॥ {ਅੰਗ 656}

ਅਰਥ: (ਹੇ ਝੂਠੇ!) ਜੇ ਤੇਰੇ ਹਿਰਦੇ ਵਿਚ (ਕਪਟ ਦੀ) ਮੈਲ ਹੈ ਤਾਂ ਇਸ ਗੱਲ ਦਾ ਕੋਈ ਫ਼ਾਇਦਾ ਨਹੀਂ ਕਿ ਤੂੰ ਆਪਣਾ ਸਰੀਰ ਮਾਂਜਦਾ ਫਿਰਦਾ ਹੈਂ (ਭਾਵ, ਬਾਹਰੋਂ ਸੁੱਚਾ ਤੇ ਪਵਿੱਤਰਤਾ ਰੱਖਦਾ ਹੈਂ੧।ਰਹਾਉ। ਹੇ ਪਖੰਡੀ ਮਨੁੱਖ! ਤੇਰੇ ਮਨ ਵਿਚ ਤਾਂ ਠੱਗੀ ਹੈ, ਪਰ ਤੂੰ ਮੂੰਹੋਂ (ਬ੍ਰਹਮਗਿਆਨ ਦੀਆਂ ਗੱਲਾਂ ਕਰ ਰਿਹਾ ਹੈਂ। ਤੈਨੂੰ ਇਸ ਪਾਣੀ ਰਿੜਕਣ ਤੋਂ ਕੋਈ ਲਾਭ ਨਹੀਂ ਹੋ ਸਕਦਾ।੧। (ਵੇਖ,) ਜੇ ਤੂੰਬੀ ਅਠਾਹਠ ਤੀਰਥਾਂ ਉੱਤੇ ਭੀ ਇਸ਼ਨਾਨ ਕਰ ਲਏ, ਤਾਂ ਭੀ ਉਸ ਦੀ (ਅੰਦਰਲੀ) ਕੁੜਿੱਤਣ ਦੂਰ ਨਹੀਂ ਹੁੰਦੀ।੨। (ਇਸ ਅੰਦਰਲੀ ਮੈਲ ਨੂੰ ਦੂਰ ਕਰਨ ਲਈ) ਕਬੀਰ ਤਾਂ ਸੋਚ ਵਿਚਾਰ ਕੇ (ਪ੍ਰਭੂ ਅੱਗੇ ਹੀ ਇਉਂਅਰਦਾਸ ਕਰਦਾ ਹੈ-ਹੇ ਪ੍ਰਭੂ! ਤੂੰ ਮੈਨੂੰ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।੩।੮। ਸ਼ਬਦ ਦਾ ਭਾਵ: ਮਨ ਦੀ ਮੈਲ ਤੀਰਥ-ਇਸ਼ਨਾਨ ਜਾਂ ਗਿਆਨ-ਚਰਚਾ ਨਾਲ ਦੂਰ ਨਹੀਂ ਹੁੰਦੀ। ਇਸ ਦਾ ਇਲਾਜ ਇੱਕੋ ਹੀ ਹੈ-ਪ੍ਰਭੂ ਦੇ ਦਰ ਤੇ ਢਹਿ ਪੈਣਾ।੮।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

Web: thatta.in | Fb/PindThatta | Twitter@Pind_Thatta | YouTube/PindThatta | WhatsApp: 98728-98928

About thatta

Comments are closed.

Scroll To Top
error: