Home / ਹੁਕਮਨਾਮਾ ਸਾਹਿਬ / ਦਮਦਮਾ ਸਾਹਿਬ ਠੱਟਾ / Today’s Hukamnama from Gurdwara Damdama Sahib Thatta

Today’s Hukamnama from Gurdwara Damdama Sahib Thatta

ਐਤਵਾਰ 25 ਫਰਵਰੀ 2018 (14 ਫੱਗਣ ਸੰਮਤ 549 ਨਾਨਕਸ਼ਾਹੀ)

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥{ਅੰਗ 702}

ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨਦਾ ਗਹਣਾ ਹੈ।੨।੮।੧੨।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

Web: thatta.in | Fb/PindThatta | Twitter@Pind_Thatta | YouTube/PindThatta | WhatsApp: 98728-98928

About thatta

Comments are closed.

Scroll To Top
error: