Today’s Hukamnama from State Gurdwara Sahib Kapurthala

ਵੀਰਵਾਰ 4 ਅਕਤੂਬਰ 2018 (18 ਅੱਸੂ ਸੰਮਤ 550 ਨਾਨਕਸ਼ਾਹੀ)

ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥ ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥ {ਅੰਗ 692}

ਪਦਅਰਥ: ਦਿਨ ਤੇ = ਦਿਨਾਂ ਤੋਂ। ਆਵ = ਆਯੂ, ਉਮਰ। ਛੀਜੈ = ਕਮਜ਼ੋਰ ਹੁੰਦਾ ਜਾ ਰਿਹਾ ਹੈ। ਅਹੇਰੀ = ਸ਼ਿਕਾਰੀ। ਬਧਿਕ = ਸ਼ਿਕਾਰੀ। ਕਹਹੁ = ਦੱਸੋ। ਕਵਨ ਬਿਧਿ ਕੀਜੈ = ਕਿਹੜੀ ਵਿਧੀ ਵਰਤੀ ਜਾਏਕਿਹੜਾ ਢੰਗ ਕੀਤਾ ਜਾਏਕੋਈ ਢੰਗ ਕਾਮਯਾਬ ਨਹੀਂ ਹੋ ਸਕਦਾ।੧।

ਸੋ ਦਿਨੁ = ਉਹ ਦਿਨ (ਜਦੋਂ ਕਾਲ ਅਹੇਰੀ ਨੇ ਸਾਨੂੰ ਭੀ ਆ ਫੜਨਾ ਹੈ। ਸੁਤ = ਪੁੱਤਰ। ਬਨਿਤਾ = ਵਹੁਟੀ। ਕਾ ਕਾ = ਕਿਸ ਦਾਕੋਊ ਹੈ ਕਾ ਕਾ = ਕੋਈ ਕਿਸ ਦਾ ਹੈਕੋਈ ਕਿਸੇ ਦਾ ਨਹੀਂ ਬਣ ਸਕਦਾ।੧।ਰਹਾਉ।

ਜੋਤਿ = ਆਤਮਾ, ਜਿੰਦ। ਬਰਤੈ = ਮੌਜੂਦ ਹੈ। ਆਪਾ = ਆਪਣਾ ਅਸਲਾ। ਜੀਵਨ ਪਦ ਕਾਰਨ = ਹੋਰ ਹੋਰ ਜੀਊਣ ਵਾਸਤੇ, ਲੰਮੀ ਉਮਰ ਵਾਸਤੇ। ਲੋਚਨ = ਅੱਖਾਂ।੨।

ਅਰਥ: ਦਿਨਾਂ ਤੋਂ ਪਹਿਰ ਤੇ ਪਹਿਰਾਂ ਤੋਂ ਘੜੀਆਂ (ਗਿਣ ਲਉ, ਇਸੇ ਤਰ੍ਹਾਂ ਥੋੜਾ ਥੋੜਾ ਸਮਾ ਕਰ ਕੇ) ਉਮਰ ਘਟਦੀ ਜਾਂਦੀ ਹੈ, ਤੇ ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ, (ਸਭ ਜੀਵਾਂ ਦੇ ਸਿਰ ਉੱਤੇ) ਕਾਲ-ਰੂਪ ਸ਼ਿਕਾਰੀ ਇਉਂ ਫਿਰਦਾ ਹੈ ਜਿਵੇਂ (ਹਿਰਨ ਆਦਿਕਾਂ ਦਾ ਸ਼ਿਕਾਰ ਕਰਨ ਵਾਲੇ) ਸ਼ਿਕਾਰੀ। ਦੱਸੋ, (ਇਸ ਸ਼ਿਕਾਰੀ ਤੋਂ ਬਚਣ ਲਈ ਕਿਹੜਾ ਜਤਨ ਕੀਤਾ ਜਾ ਸਕਦਾ ਹੈ?੧।

(ਹਰ ਇਕ ਜੀਵ ਦੇ ਸਿਰ ਉੱਤੇ) ਉਹ ਦਿਨ ਆਉਂਦਾ ਜਾਂਦਾ ਹੈ (ਜਦੋਂ ਕਾਲ-ਸ਼ਿਕਾਰੀ ਆ ਪਕੜਦਾ ਹੈ) ; ਮਾਂ, ਪਿਉ, ਭਰਾ, ਪੁੱਤਰ, ਵਹੁਟੀ-ਇਹਨਾਂ ਵਿਚੋਂ ਕੋਈ (ਉਸ ਕਾਲ ਦੇ ਅੱਗੇ) ਕਿਸੇ ਦੀ ਸਹਾਇਤਾ ਨਹੀਂ ਕਰ ਸਕਦਾ।੧।ਰਹਾਉ।

ਜਦ ਤਕ ਸਰੀਰ ਵਿਚ ਆਤਮਾ ਮੌਜੂਦ ਰਹਿੰਦਾ ਹੈਪਸ਼ੂ-(ਮਨੁੱਖ) ਆਪਣੇ ਅਸਲੇ ਨੂੰ ਸਮਝਦਾ ਨਹੀਂ, ਹੋਰ ਹੋਰ ਜੀਊਣ ਲਈ ਲਾਲਚ ਕਰਦਾ ਹੈ, ਇਸ ਨੂੰ ਅੱਖੀਂ (ਇਹ) ਨਹੀਂ ਦਿੱਸਦਾ (ਕਿ ਕਾਲ-ਅਹੇਰੀ ਤੋਂ ਛੁਟਕਾਰਾ ਨਹੀਂ ਹੋ ਸਕੇਗਾ੨।

ਕਬੀਰ ਆਖਦਾ ਹੈ-ਹੇ ਭਾਈਸੁਣੋ, ਮਨ ਦੇ (ਇਹਭੁਲੇਖੇ ਦੂਰ ਕਰ ਦਿਉ (ਕਿ ਸਦਾ ਇੱਥੇ ਬਹਿ ਰਹਿਣਾ ਹੈ। ਹੇ ਜੀਵ? (ਹੋਰ ਲਾਲਸਾ ਛੱਡ ਕੇ) ਸਿਰਫ਼ ਪ੍ਰਭੂ ਨਾਮ ਸਿਮਰੋ, ਤੇ ਉਸ ਇੱਕ ਦੀ ਸ਼ਰਨ ਆਓ।੩।੨।

ਸ਼ਬਦ ਦਾ ਭਾਵ: ਮੌਤ ਨੇੜੇ ਆ ਰਹੀ ਹੈ, ਉਮਰ ਸਹਿਜੇ ਸਹਿਜੇ ਘਟਦੀ ਜਾ ਰਹੀ ਹੈ। ਭਜਨ ਕਰੋ।

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ {ਪੰਨਾ 692}

ਪਦਅਰਥ: ਜਾਨੈ = ਸਾਂਝ ਰੱਖਦਾ ਹੈ। ਤਾ ਕਉ = ਉਸ ਵਾਸਤੇ। ਕਾਹੋ ਅਚਰਜੁ = ਕਿਹੜਾ ਅਨੋਖਾ ਕੰਮਕੋਈ ਵੱਡੀ ਅਨੋਖੀ ਗੱਲ ਨਹੀਂ। ਪੈਸਿ = ਪੈ ਕੇ। ਢੁਰਿ = ਢਲ ਕੇ, ਨਰਮ ਹੋ ਕੇ, ਆਪਾ = ਭਾਵ ਗੰਵਾ ਕੇ।੧।

ਭੋਰਾ = ਭੋਲਾ। ਤਉ = ਤਾਂ। ਤਜਹਿ = ਤਿਆਗ ਦੇਵੇ। ਕਬੀਰਾ = ਹੇ ਕਬੀਰ! ਨਿਹੋਰਾ = ਅਹਿਸਾਨ, ਉਪਕਾਰ।੧।ਰਹਾਉ।

ਰੇ ਲੋਈ = ਹੇ ਲੋਕ! ਜੇ ਜਗਤ! ਨੋਟ: ਲਫ਼ਜ਼ ‘ਰੇ‘ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ‘ਰੀ‘ ਹੈ। ਸੋ, ਕਬੀਰ ਜੀ ਇੱਥੇ ਆਪਣੀ ਵਹੁਟੀ ‘ਲੋਈ‘ ਨੂੰ ਨਹੀਂ ਆਖ ਰਹੇ। ਊਖਰੁ = ਕੱਲਰ। ਮਗਹਰੁ = ਇਕ ਪਿੰਡ ਦਾ ਨਾਮ ਹੈ, ਇਹ ਪਿੰਡ ਯੂਪੀਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖ਼ਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।੨।

ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।

ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?੧।ਰਹਾਉ।

(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ੨।੩।

ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।

ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥ ਓਛੇ ਤਪ ਕਰਿ ਬਾਹੁਰਿ ਐਬੋ ॥੧॥ ਕਿਆ ਮਾਂਗਉ ਕਿਛੁ ਥਿਰੁ ਨਾਹੀ ॥ ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥ ਸੋਭਾ ਰਾਜ ਬਿਭੈ ਬਡਿਆਈ ॥ ਅੰਤਿ ਨ ਕਾਹੂ ਸੰਗ ਸਹਾਈ ॥੨॥ ਪੁਤ੍ਰ ਕਲਤ੍ਰ ਲਛਮੀ ਮਾਇਆ ॥ ਇਨ ਤੇ ਕਹੁ ਕਵਨੈ ਸੁਖੁ ਪਾਇਆ ॥੩॥ ਕਹਤ ਕਬੀਰ ਅਵਰ ਨਹੀ ਕਾਮਾ ॥ ਹਮਰੈ ਮਨ ਧਨ ਰਾਮ ਕੋ ਨਾਮਾ ॥੪॥੪॥ {ਪੰਨਾ 692}

ਪਦਅਰਥ: ਇੰਦ੍ਰ ਲੋਕ = ਸੁਰਗ। ਸਿਵ ਲੋਕਹਿ = ਸ਼ਿਵ ਪੁਰੀ ਵਿਚ। ਜੈਬੋ = (ਜੇ ਮਨੁੱਖ ਅੱਪੜ) ਜਾਇਗਾ। ਓਛੇ = ਹੌਲੇ ਮੇਲ ਦੇ (ਕੰਮ। ਕਰਿ = ਕਰ ਕੇ। ਬਾਹੁਰਿ = ਮੁੜ, ਫਿਰ (ਨੋਟ:ਲਫ਼ਜ਼ ‘ਬਾਹੁਰਿ‘ ਅਤੇ ‘ਬਾਹਰਿ‘ ਦਾ ਫ਼ਰਕ ਧਿਆਨ ਰੱਖਣ ਦੇ ਜੋਗ ਹੈ। ਐਬੋ = ਆ ਜਾਇਗਾ।੧।

ਮਾਗਉ = ਮਾਗਉਂ, ਮੈਂ ਮੰਗਾਂ। ਥਿਰੁ = ਸਦਾ ਕਾਇਮ ਰਹਿਣ ਵਾਲੀ। ਮਾਹੀ = ਵਿਚ।੧।ਰਹਾਉ।

ਬਿਭੈ = {Skt. विभयਐਸ਼੍ਵਰਜ। ਅੰਤਿ = ਅਖ਼ੀਰ ਵੇਲੇ। ਸਹਾਈ = ਸਾਥੀ।੨।

ਕਲਤ੍ਰ = ਇਸਤ੍ਰੀ। ਕਹੁ = ਦੱਸ। ਕਵਨੈ = ਕਿਸ ਨੇਤੇ = ਤੋਂ।੩।

ਅਵਰ = ਹੋਰ (ਕੰਮ। ਨਹੀ ਕਾਮਾ = ਕਿਸੇ ਮਤਲਬ ਦੇ ਨਹੀਂ, ਕੋਈ ਲਾਭ ਨਹੀਂ। ਹਮਰੈ ਮਨ = ਮੇਰੇ ਮਨ ਨੂੰ।੪।

ਅਰਥ: (ਮੈਂ ਆਪਣੇ ਪ੍ਰਭੂ ਪਾਸੋਂ ‘ਨਾਮ‘ ਤੋਂ ਬਿਨਾ ਹੋਰ) ਕੀਹ ਮੰਗਾਂਕੋਈ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ (ਦਿੱਸਦੀ੧।ਰਹਾਉ।

ਜੇ ਮਨੁੱਖ ਤਪ ਆਦਿਕ ਹੌਲੇ ਮੇਲ ਦੇ ਕੰਮ ਕਰ ਕੇ ਇੰਦਰ-ਪੁਰੀ ਜਾਂ ਸ਼ਿਵ-ਪੁਰੀ ਵਿਚ ਭੀ ਅੱਪੜ ਜਾਇਗਾ ਤਾਂ ਭੀ ਉੱਥੋਂ ਮੁੜ ਵਾਪਸ ਆਵੇਗਾ (ਭਾਵ, ਸ਼ਾਸਤ੍ਰ ਦੇ ਆਪਣੇ ਹੀ ਲਿਖੇ ਅਨੁਸਾਰ ਇਹਨੀਂ ਥਾਈਂ ਭੀ ਸਦਾ ਨਹੀਂ ਟਿਕੇ ਰਹਿ ਸਕੀਦਾ੧।

ਜਗਤ ਵਿਚ ਨਾਮਣਾ, ਰਾਜਐਸ਼੍ਵਰਜ, ਵਡਿਆਈ-ਇਹਨਾਂ ਵਿਚੋਂ ਭੀ ਕੋਈ ਅੰਤ ਵੇਲੇ ਸੰਗੀ-ਸਾਥੀ ਨਹੀਂ ਬਣ ਸਕਦਾ।੨।

ਪੁੱਤਰ ਵਹੁਟੀ, ਧਨ ਪਦਾਰਥ-ਦੱਸ, (ਹੇ ਭਾਈ!) ਇਹਨਾਂ ਤੋਂ ਭੀ ਕਿਸੇ ਨੇ ਕਦੇ ਸੁਖ ਲੱਭਾ ਹੈ?੩।

ਕਬੀਰ ਆਖਦਾ ਹੈ-(ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਹੋਰ ਕੋਈ ਕੰਮ ਕਿਸੇ ਅਰਥ ਨਹੀਂ। ਮੇਰੇ ਮਨ ਨੂੰ ਤਾਂ ਪਰਮਾਤਮਾ ਦਾ ਨਾਮ ਹੀ (ਸਦਾ ਕਾਇਮ ਰਹਿਣ ਵਾਲਾ) ਧਨ ਪ੍ਰਤੀਤ ਹੁੰਦਾ ਹੈ।੪।੪।

ਸ਼ਬਦ ਦਾ ਭਾਵ: ਪਰਮਾਤਾਮਾ ਦਾ ਭਜਨ ਹੀ ਇਕ ਐਸਾ ਧਨ ਹੈ ਜੋ ਸਦਾ ਨਾਲ ਨਿਭਦਾ ਹੈ। ਸੁਰਗ, ਸ਼ਿਵ-ਪੁਰੀ, ਰਾਜ, ਵਡਿਆਈ, ਸੰਬੰਧੀ-ਇਹਨਾਂ ਵਿਚੋਂ ਕੋਈ ਭੀ ਸਦਾ ਦਾ ਸਾਥੀ ਨਹੀਂ।

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ {ਪੰਨਾ 692}

ਪਦਅਰਥ: ਭਾਈ = ਹੇ ਭਾਈ! ਬੂਡਤੇ = (ਸੰਸਾਰ = ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚ) ਡੁੱਬਦੇ ਹਨ। ਅਧਿਕਾਈ = ਬਹੁਤ ਜੀਵ।੧।ਰਹਾਉ।

ਬਨਿਤਾ = ਵਹੁਟੀ। ਸੁਤ = ਪੁੱਤਰ। ਦੇਹ = ਸਰੀਰ। ਗ੍ਰੇਹ = ਘਰ। ਸੰਪਤਿ = ਦੌਲਤ। ਸੁਖਦਾਈ = ਸੁਖ ਦੇਣ ਵਾਲੇ। ਕਾਲ = ਮੌਤ। ਅਵਧ = {Skt. अवधिਅਖ਼ੀਰਲਾ ਸਮਾ, ਅਖ਼ੀਰਲੀ ਹੱਦ।੧।

ਅਜਾਮਲ = ਭਾਗਵਤ ਦੀ ਕਥਾ ਹੈ ਕਿ ਇਕ ਬ੍ਰਾਹਮਣ ਅਜਾਮਲ ਕਨੌਜ ਦੇ ਰਹਿਣ ਵਾਲੇ ਦਾ ਇਕ ਵੇਸਵਾ ਨਾਲ ਮੋਹ ਪੈ ਗਿਆਸਾਰੀ ਉਮਰ ਵਿਕਾਰਾਂ ਵਿਚ ਹੀ ਗੁਜ਼ਾਰਦਾ ਰਿਹਾ। ਪਰ ਆਪਣੇ ਇਕ ਪੁੱਤਰ ਦਾ ਨਾਮ ‘ਨਾਰਾਇਣ‘ ਰੱਖਣ ਕਰਕੇ ਸਹਿਜੇ ਸਹਿਜੇ ਨਾਰਾਇਣ = ਪ੍ਰਭੂ ਨਾਲ ਹੀ ਲਿਵ ਬਣਦੀ ਗਈ, ਤੇ ਇਸ ਤਰ੍ਹਾਂ ਵਿਕਾਰਾਂ ਵਲੋਂ ਉਪਰਾਮ ਹੋ ਕੇ ਭਗਤੀ ਵਿਚ ਲੱਗਾ। ਗਜ = ਹਾਥੀਭਾਗਵਤ ਦੀ ਇਕ ਕਥਾ ਹੈ ਕਿ ਸ੍ਰਾਪ ਦੇ ਕਾਰਨ ਇਕ ਗੰਧਰਵ ਹਾਥੀ ਦੀ ਜੂਨੇ ਆ ਪਿਆ। ਸਰੋਵਰ ਵਿਚੋਂ ਪਾਣੀ ਪੀਣ ਗਏ ਨੂੰ ਇਕ ਤੰਦੂਏ ਨੇ ਫੜ ਲਿਆ। ਪਰਮਾਤਮਾ ਦੇ ਅਰਾਧਨ ਨੇ ਇਸ ਨੂੰ ਉਸ ਬਿਪਤਾ ਤੋਂ ਬਚਾਇਆ।

ਗਨਿਕਾ = ਵੇਸਵਾ, ਇਸ ਨੂੰ ਇਕ ਮਹਾਤਮਾ ਵਿਕਾਰੀ ਜੀਵਨ ਵਲੋਂ ਬਚਾਉਣ ਲਈ ‘ਰਾਮ ਰਾਮ‘ ਕਹਿਣ ਵਾਲਾ ਇਕ ਤੋਤਾ ਦੇ ਗਏ। ਉਸ ਤੋਤੇ ਦੀ ਸੰਗਤ ਵਿਚ ਇਸ ਨੂੰ ਰਾਮ ਸਿਮਰਨ ਦੀ ਲਗਨ ਲੱਗ ਗਈਤੇ ਵਿਕਾਰਾਂ ਵਲੋਂ ਇਹ ਹਟ ਗਈ। ਪਤਿਤ ਕਰਮ = ਵਿਕਾਰ। ਤੇਊ = ਇਹ ਭੀ।੨।

ਸੂਕਰ = ਸੂਰ। ਕੂਕਰ = ਕੁੱਤੇ। ਭ੍ਰਮੇ = ਭਟਕਦੇ ਰਹੇ। ਤਊ = ਤਾਂ ਭੀ। ਬਿਖੁ = ਜ਼ਹਿਰ।੩।

ਤਜਿ = ਛੱਡ ਦੇਹ। ਬਿਧਿ ਕਰਮ = ਉਹ ਕਰਮ ਜੋ ਵਿਧੀ ਅਨੁਸਾਰ ਹੋਣ, ਉਹ ਕਰਮ ਜਿਨ੍ਹਾਂ ਦੇ ਕਰਨ ਦੀ ਆਗਿਆ ਸ਼ਾਸਤ੍ਰਾਂ ਵਲੋਂ ਮਿਲੀ ਹੋਵੇ। ਨਿਖੇਧ ਕਰਮ = ਉਹ ਕੰਮ ਜਿਨ੍ਹਾਂ ਦੇ ਕਰਨ ਬਾਰੇ ਸ਼ਾਸਤ੍ਰਾਂ ਵਲੋਂ ਮਨਾਹੀ ਹੋਵੇ। ਬਿਧਿ = ਆਗਿਆ। ਨਿਖੇਧ = ਮਨਾਹੀ। ਸਨੇਹੀ = ਪਿਆਰਾ, ਸਾਥੀ।੪।

ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।

ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।

ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।

(ਹੇ ਸੱਜਣ!) ਤੂੰ ਸੂਰਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?੩।

(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।

ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।

About thatta

Comments are closed.

Scroll To Top
error: