Today’s Hukamnama from Gurdwara Sri Ber Sahib Ji Sultanpur Lodhi
Wednesday , 16th September 2026 (31 Bhaadon, Samvat 558 Nanakshahi) ਰਾਗੁ ਗੂਜਰੀ ਵਾਰ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੫ ॥ ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥ { ਪੰਨਾ 517} ਪਦਅਰਥ: ਅੰਤਰਿ = ਮਨ ਵਿਚ। ਆਰਾਧਣਾ = ਯਾਦ ਕਰਨਾ। ਗੁਰ ਨਾਉ = ਗੁਰੂ ਦਾ ਨਾਮ। ਸ੍ਰਵਣੀ = ਕੰਨਾਂ ਨਾਲ। ਸੇਤੀ = ਨਾਲ। ਰਤਿਆ = ਰੰਗੀਜ ਕੇ, ਪਿਆਰ ਕੀਤਿਆਂ। ਵਥੁ = ਚੀਜ਼। ਕਾਢੀਅਹਿ = ਅਖਵਾਂਦੇ ਹਨ। ਅਰਥ: ਜੇ ਆਪਣੇ ਗੁਰੂ (ਦੇ ਪਿਆਰ) ਵਿਚ ਰੰਗੇ ਜਾਈਏ ਤਾਂ (ਪ੍ਰਭੂ ਦੀ) ਹਜ਼ੂਰੀ ਵਿਚ ਥਾਂ ਮਿਲਦਾ ਹੈ। ਮਨ ਵਿਚ ਗੁਰੂ ਨੂੰ ਯਾਦ ਕਰਨਾ, ਜੀਭ ਨਾਲ ਗੁਰੂ ਦਾ ਨਾਮ ਜਪਣਾ, ਅੱਖਾਂ ਨਾਲ ਗੁਰੂ ਨੂੰ ਵੇਖਣਾ, ਕੰਨਾਂ ਨਾਲ ਗੁਰੂ ਦਾ ਨਾਮ ਸੁਣਨਾ-ਇਹ ਦਾਤਿ, ਆਖ, ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦੇਂਦਾ ਹੈ ਜਿਸ ਉਤੇ ਮੇਹਰ ਕਰਦਾ ਹੈ, ਅਜੇਹੇ ਬੰਦੇ ਜਗਤ ਵਿਚ ਸ੍ਰੇਸ਼ਟ ਅਖਵਾਉਂਦੇ ਹਨ, (ਪਰ ਅਜੇਹੇ ਹੁੰਦੇ) ਕੋਈ ਵਿਰਲੇ ਵਿਰਲੇ ਹਨ।੧। ਮਃ ੫ ॥ ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿ...