ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਪੁਰਨ ਸਿੰਘ ਮੋਮੀ (ਪਿਤਾ ਸ. ਬਿਕਰਮ ਸਿੰਘ ਮੈਂਬਰ ਪੰਚਾਇਤ) ਅੱਜ ਮਿਤੀ 06-ਸਤੰਬਰ 2012 ਦਿਨ ਵੀਰਵਾਰ ਨੂੰ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਪਰਿਵਾਰਕ ਮੈਂਬਰਾਂ ਮੁਤਾਬਕ ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਬਾਅਦ ਦੁਪਹਿਰ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਸ. ਪੂਰਨ ਸਿੰਘ ਜੀ ਫੌਜ ਵਿਚੋਂ ਬਤੌਰ ਹਵਲਦਾਰ ਰਿਟਾਇਰਡ ਸਨ ਅਤੇ ਉਹਨਾਂ ਨੇ ਆਪਣੀ ਡਿਊਟੀ ਦੌਰਾਨ ਚਾਰ ਜੰਗਾਂ (1957, 1958, 1962 ਅਤੇ 1965) ਲੜੀਆਂ ਸਨ।
Check Also
ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …