Breaking News
Home / ਹੁਕਮਨਾਮਾ ਸਾਹਿਬ / ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ | ਸ਼ੁੱਕਰਵਾਰ 15 ਅਗਸਤ 2014 (ਮੁਤਾਬਿਕ 31 ਸਾਉਣ ਸੰਮਤ 546 ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥ ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥ ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਨਹੀ ਕਰਨਾ ॥੧॥ ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥ ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥੧॥ ਰਹਾਉ ॥ ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥ ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥੨॥੫॥੬੯॥ {ਅੰਗ 818}

ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ | ਸ਼ੁੱਕਰਵਾਰ 15 ਅਗਸਤ 2014 (ਮੁਤਾਬਿਕ 31 ਸਾਉਣ ਸੰਮਤ 546 ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥ ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥ ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਨਹੀ ਕਰਨਾ ॥੧॥ ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥ ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥੧॥ ਰਹਾਉ ॥ ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥ ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥੨॥੫॥੬੯॥ {ਅੰਗ 818}

11

ਬਿਲਾਵਲੁ ਮਹਲਾ ੫ ॥ ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥ ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਨਹੀ ਕਰਨਾ ॥੧॥ ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥ ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥੧॥ ਰਹਾਉ ॥ ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥ ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥੨॥੫॥੬੯॥ {ਅੰਗ 818}

ਪਦਅਰਥ: ਜੀਅ ਜੁਗਤਿਜੀਵਾਂ ਦੀ ਜ਼ਿੰਦਗੀ ਗੁਜ਼ਾਰਨ ਦਾ ਢੰਗ। ਵਸਿਵੱਸ ਵਿਚ। ਕੈ ਵਸਿਦੇ ਵੱਸ ਵਿਚ। ਕਹੈਆਖਦਾ ਹੈਪ੍ਰੇਰਨਾ ਕਰਦਾ ਹੈ। ਗੋਪਾਲ ਰਾਇਜਗਤ ਦਾ ਪਾਲਕ ਪਾਤਿਸ਼ਾਹ। ਭਉਡਰ।੧।

ਚਿਤਾਰੇਚਿਤਾਰਿਚਿੱਤ ਵਿਚ ਵਸਾਈ ਰੱਖ। ਜਮ ਕੰਕਰੁਜਮ ਕਿੰਕਰੁਜਮ ਦਾ ਸੇਵਕਜਮਦੂਤ। ਆਵਈਆਵਏਆਵੈਆਉਂਦਾ। ਗੁਰ ਸਿਖਹੇ ਗੁਰੂ ਦੇ ਸਿੱਖਪਿਆਰੇਹੇ ਪਿਆਰੇ!੧।ਰਹਾਉ।

ਕਰਣਜਗਤ। ਕਾਰਣਮੂਲ। ਕਰਣ ਕਾਰਣ ਸਮਰਥੁਜਗਤ ਦੀ ਰਚਨਾ ਕਰਨ ਦੀ ਤਾਕਤ ਵਾਲਾ। ਸਾਚਾਸਦਾ ਕਾਇਮ ਰਹਿਣ ਵਾਲਾ। ਮਨਿਮਨ ਵਿਚ। ਜੋਰੁਤਾਕਤਬਲਆਸਰਾ।੨।

ਅਰਥ: ਹੇ ਪਿਆਰੇ ਗੁਰਸਿੱਖਪਰਮਾਤਮਾ ਨੂੰ ਆਪਣੇ ਚਿੱਤ ਵਿਚ ਵਸਾਈ ਰੱਖਤੈਨੂੰ ਕਦੇ ਭੀ ਕੋਈ ਦੁੱਖ ਪੋਹ ਨਹੀਂ ਸਕੇਗਾ, (ਦੁੱਖ ਤਾਂ ਕਿਤੇ ਰਹੇਜਮਦੂਤ (ਭੀਤੇਰੇ ਨੇੜੇ ਨਹੀਂ ਆਵੇਗਾ।੧।ਰਹਾਉ।

ਹੇ ਭਾਈਅਸਾਂ ਜੀਵਾਂ ਦੀ ਜੀਵਨਜੁਗਤਿ ਪਰਮਾਤਮਾ ਦੇ ਵੱਸ ਵਿਚ ਹੈਜੋ ਕੁਝ ਕਰਨ ਵਾਸਤੇ ਉਹ ਸਾਨੂੰ ਪ੍ਰੇਰਨਾ ਕਰਦਾ ਹੈ ਉਹੀ ਅਸੀ ਕਰ ਸਕਦੇ ਹਾਂ। ਜਿਸ ਮਨੁੱਖ ਉਤੇ ਜਗਤਪਾਲ ਪਾਤਿਸ਼ਾਹ ਦਇਆਵਾਨ ਹੁੰਦਾ ਹੈਉਸ ਨੂੰ ਕੋਈ ਡਰ ਕਰਨ ਦੀ ਲੋੜ ਨਹੀਂ ਰਹਿੰਦੀ।੧।

ਹੇ ਨਾਨਕਪ੍ਰਭੂ ਹੀ ਜਗਤ ਦੀ ਰਚਨਾ ਕਰਨ ਦੀ ਤਾਕਤ ਵਾਲਾ ਹੈਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਸਮਰਥਾ ਵਾਲਾਨਹੀਂ ਹੈ। ਅਸੀ ਜੀਵ ਉਸ ਪ੍ਰਭੂ ਦੀ ਸਰਨ ਵਿਚ ਹੀ ਰਹਿ ਸਕਦੇ ਹਾਂ, (ਸਾਡੇਮਨ ਵਿਚ ਉਸੇ ਦਾ ਹੀ ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੨।੫।੬੯।

 

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!