Breaking News
Home / ਹੁਕਮਨਾਮਾ ਸਾਹਿਬ / ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ |ਸ਼ੁੱਕਰਵਾਰ 5 ਸਤੰਬਰ 2014 (ਮੁਤਾਬਿਕ 20 ਭਾਦੋਂ ਸੰਮਤ 546 ਨਾਨਕਸ਼ਾਹੀ)

ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ |ਸ਼ੁੱਕਰਵਾਰ 5 ਸਤੰਬਰ 2014 (ਮੁਤਾਬਿਕ 20 ਭਾਦੋਂ ਸੰਮਤ 546 ਨਾਨਕਸ਼ਾਹੀ)

11

 

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ {ਅੰਗ 716}

ਪਦਅਰਥ: ਗੁਨੁਉਪਕਾਰ। ਪੰਚ ਦੋਖ—(ਕਾਮਾਦਿਕਪੰਜੇ ਵਿਕਾਰ। ਅਰੁਅਤੇ। ਅਹੰ ਰੋਗਹਉਮੈ ਦਾ ਰੋਗ। ਤੇਤੋਂ। ਸਗਲਸਾਰੇ।ਰਹਾਉ।

ਬੰਧਨਫਾਹੀਆਂ। ਤੋਰਿਤੋੜ ਕੇ। ਛੋਰਿਛੁਡਾ ਕੇ। ਬਿਖਿਆ ਤੇਮਾਇਆ (ਦੇ ਮੋਹਤੋਂ। ਕੋਦਾ। ਮੇਰੈ ਹੀਅਰੈਮੇਰੇ ਹਿਰਦੇ ਵਿਚ। ਰੂਪੁਸੁਹਜ। ਅਨਰੂਪੁਕੁਹਜ। ਗਹਿਓਫੜ ਲਿਆਬੰਨ੍ਹ ਦਿੱਤਾ। ਮੋਹਿਮੈਨੂੰ। ਰੰਗਿਪ੍ਰੇਮਰੰਗ ਵਿਚ। ਭੀਨਭਿਉਂ ਦਿੱਤਾ।੧।

ਲਾਲਨੁਸੋਹਣਾ ਲਾਲ। ਪਾਟ ਬੀਚਵਿਚਲੇ ਪਰਦੇ। ਖੋਏਖੋਇਦੂਰ ਕਰਕੇ। ਹਰਖੇਖ਼ੁਸ਼ੀ ਵਿਚ। ਪਤੀਨਪਤੀਜ ਗਿਆ। ਤਿਸ ਹੀ—{ਲਫ਼ਜ਼ ਤਿਸੁ‘ ਦਾ ੁ ਕ੍ਰਿਆ ਵਿਸ਼ੇਸ਼ਣ ਹੀ‘ ਦੇ ਕਾਰਨ ਉੱਡ ਗਿਆ ਹੈ}। ਗ੍ਰਿਹੁਸਰੀਰਘਰ। ਠਾਕੁਰੁਮਾਲਕ। ਕੋ ਧੀਨਕਾ ਅਧੀਨਦਾ ਸੇਵਕ।੨।

ਅਰਥ: ਹੇ ਭਾਈਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।

(ਹੇ ਭਾਈਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂਫਾਹੀਆਂ ਤੋੜ ਕੇ (ਮੈਨੂੰਮਾਇਆ (ਦੇ ਮੋਹਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰਰੰਗ ਵਿਚ ਭਿਉਂ ਦਿੱਤਾ ਹੈ।੧।

ਹੇ ਨਾਨਕ! (ਆਖਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈਮੇਰਾ ਮਨ ਖ਼ੁਸ਼ੀ ਵਿਚ ਗਦਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰਉਸੇ ਦਾ ਹੀ ਘਰ (ਬਣ ਗਿਆ ਹੈਉਹੀ (ਇਸ ਘਰ ਦਾਮਾਲਕ (ਬਣ ਗਿਆ ਹੈ), ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!