Breaking News
Home / ਹੁਕਮਨਾਮਾ ਸਾਹਿਬ / ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ-ਸਨਿਚਰਵਾਰ 22 ਅਗਸਤ 2015 (6 ਭਾਦੋਂ ਸੰਮਤ 547 ਨਾ:)

ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ-ਸਨਿਚਰਵਾਰ 22 ਅਗਸਤ 2015 (6 ਭਾਦੋਂ ਸੰਮਤ 547 ਨਾ:)

Huqam

ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥ {ਅੰਗ 628}

ਅਰਥ: ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ। ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ)ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧। (ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾਥਿਰ ਰਹਿਣ ਵਾਲੇ ਪ੍ਰਭੂ ਦੀ ਸਦਾਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ। ਹੇ ਨਾਨਕ! (ਆਖ-) ਹੇ ਪ੍ਰਭੂ! (ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!