Breaking News
Home / ਹੁਕਮਨਾਮਾ ਸਾਹਿਬ / ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਨ | ਸ਼ਨੀਵਾਰ 19 ਅਪ੍ਰੈਲ 2014 (ਮੁਤਾਬਿਕ 6 ਵਿਸਾਖ ਸੰਮਤ 546 ਨਾਨਕਸ਼ਾਹੀ) 03:45 AM IST

ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਨ | ਸ਼ਨੀਵਾਰ 19 ਅਪ੍ਰੈਲ 2014 (ਮੁਤਾਬਿਕ 6 ਵਿਸਾਖ ਸੰਮਤ 546 ਨਾਨਕਸ਼ਾਹੀ) 03:45 AM IST

11

 

ਸੂਹੀ ਮਹਲਾ ੫ ॥ ਸਾਧਸੰਗਿ ਤਰੈ ਭੈ ਸਾਗਰੁ ॥ ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥ ਸਿਮਰਿ ਸਿਮਰਿ ਜੀਵਾ ਨਾਰਾਇਣ ॥ ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥੧॥ ਰਹਾਉ ॥ ਜੀਵਨ ਪਦਵੀ ਹਰਿ ਕਾ ਨਾਉ ॥ ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥ ਆਠ ਪਹਰ ਪਾਰਬ੍ਰਹਮੁ ਧਿਆਈਐ ॥ ਪੂਰਬਿ ਲਿਖਤੁ ਹੋਇ ਤਾ ਪਾਈਐ ॥੩॥ ਸਰਣਿ ਪਏ ਜਪਿ ਦੀਨ ਦਇਆਲਾ ॥ ਨਾਨਕੁ ਜਾਚੈ ਸੰਤ ਰਵਾਲਾ ॥੪॥੨੮॥੩੪॥ {ਅੰਗ 744}

ਪਦਅਰਥ: ਸਾਧ ਸੰਗਿਗੁਰੂ ਦੀ ਸੰਗਤਿ ਵਿਚ। ਤਰੈਪਾਰ ਲੰਘ ਜਾਂਦਾ ਹੈ। ਭੈ—{ਲਫ਼ਜ਼ ਭਉ‘ ਤੋਂ ਬਹੁਵਚਨ}। ਸਾਗਰੁ—(ਸੰਸਾਰ-) ਸਮੁੰਦਰ। ਸਿਮਰਿਸਿਮਰ ਕੇ। ਰਤਨਾਗਰੁ—{रत्नाकरਰਤਨਾਂ ਦੀ ਖਾਣਿ।੧।

ਜੀਵਾਜੀਵਾਂਮੈਂ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਸੋਗਗ਼ਮ। ਸਭਿਸਾਰੇ। ਮਿਲਿਮਿਲ ਕੇ। ਤਜਾਇਣਤਜੇ ਜਾਂਦੇ ਹਨ।੧।ਰਹਾਉ।

ਪਦਵੀਦਰਜਾਪਿਆਰ। ਸਾਚੁਸਦਾਥਿਰ ਪ੍ਰਭੂ (ਦਾ ਮਿਲਾਪ)। ਸੁਆਉਸੁਆਰਥਜ਼ਿੰਦਗੀ ਦਾ ਨਿਸ਼ਾਨਾ।੨।

ਧਿਆਈਐਸਿਮਰਨਾ ਚਾਹੀਦਾ ਹੈ। ਪੂਰਬਿਪੂਰਬਲੇ ਜਨਮ ਵਿਚ।੩।

ਜਪਿਜਪ ਕੇ। ਨਾਨਕ ਜਾਚੈਨਾਨਕ ਮੰਗਦਾ ਹੈ। ਰਵਾਲਾਚਰਨਧੂੜ।੪।

ਅਰਥ: ਹੇ ਭਾਈ! (ਗੁਰੂ ਦੀ ਕਿਰਪਾ ਨਾਲਮੈਂ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਹੇ ਭਾਈਗੁਰੂ ਨੂੰ ਮਿਲ ਕੇ ਸਾਰੇ ਦੁੱਖ ਰੋਗ ਗ਼ਮ ਨਾਸ ਹੋ ਜਾਂਦੇ ਹਨਪਾਪ ਤਿਆਗੇ ਜਾਂਦੇ ਹਨ।੧।ਰਹਾਉ।

ਹੇ ਭਾਈਗੁਰੂ ਦੀ ਸੰਗਤਿ ਵਿਚ ਰਤਨਾਂ ਦੀ ਖਾਣਿ ਹਰਿਨਾਮ ਸਿਮਰ ਸਿਮਰ ਕੇ ਮਨੁੱਖ ਡਰਾਂਭਰੇ ਸੰਸਾਰਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।੧।

ਹੇ ਭਾਈਪਰਮਾਤਮਾ ਦਾ ਨਾਮ (ਹੀਆਤਮਕ ਜ਼ਿੰਦਗੀ ਦਾ ਪਿਆਰ ਹੈ। (ਨਾਮ ਦੀ ਬਰਕਤਿ ਨਾਲਮਨ ਪਵਿਤਰ ਹੋ ਜਾਂਦਾ ਹੈਸਰੀਰ ਪਵਿਤਰ ਹੋ ਜਾਂਦਾ ਹੈ, (ਨਾਮ ਸਿਮਰਦਿਆਂਸਦਾਥਿਰ ਪ੍ਰਭੂ (ਦਾ ਮਿਲਾਪ ਹੀਜੀਵਨ ਮਨੋਰਥ ਬਣ ਜਾਂਦਾ ਹੈ।੨।

ਹੇ ਭਾਈਪਰਮਾਤਮਾ ਦਾ ਨਾਮ ਅੱਠੇ ਪਹਰ ਸਿਮਰਦੇ ਰਹਿਣਾ ਚਾਹੀਦਾ ਹੈਪਰ ਇਹ ਦਾਤਿ ਤਦੋਂ ਹੀ ਮਿਲਦੀ ਹੈ ਜੇ ਪੂਰਬਲੇ ਜਨਮ ਵਿਚ (ਮੱਥੇ ਉਤੇ ਨਾਮ ਸਿਮਰਨ ਦਾਲੇਖ ਲਿਖਿਆ ਹੋਵੇ।੩।

ਹੇ ਭਾਈਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਦਾ ਨਾਮ ਜਪ ਜਪ ਕੇ ਜੇਹੜੇ ਮਨੁੱਖ ਉਸ ਪ੍ਰਭੂ ਦੀ ਸਰਨ ਪਏ ਰਹਿੰਦੇ ਹਨਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੨੮।੩੪।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!