Breaking News
Home / ਹੁਕਮਨਾਮਾ ਸਾਹਿਬ / ਐਤਵਾਰ 11 ਅਕਤੂਬਰ 2015 (25 ਅੱਸੂ ਸੰਮਤ 547 ਨਾਨਕਸ਼ਾਹੀ) Click to read

ਐਤਵਾਰ 11 ਅਕਤੂਬਰ 2015 (25 ਅੱਸੂ ਸੰਮਤ 547 ਨਾਨਕਸ਼ਾਹੀ) Click to read

Today's Mukhwak from G.Damdama Sahib Thatta

ਜੈਤਸਰੀ ਮਹਲਾ ੫ ॥ ਹਰਿ ਜਨ ਸਿਮਰਹੁ ਹਿਰਦੈ ਰਾਮ ॥ ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥ ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥ ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥ ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥ ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥ {ਅੰਗ 702}

ਅਰਥ: ਹੇ ਪਰਮਾਤਮਾ ਦੇ ਪਿਆਰਿਓ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਿਆ ਕਰੋ। ਕੋਈ ਭੀ ਬਿਪਤਾ ਪ੍ਰਭੂ ਦੇ ਸੇਵਕਾਂ ਦੇ ਨੇੜੇ ਨਹੀਂ ਆਉਂਦੀ, ਸੇਵਕਾਂ ਦੇ ਸਾਰੇ ਕੰਮ ਸਿਰੇ ਚੜ੍ਹਦੇ ਰਹਿੰਦੇ ਹਨ।੧।ਰਹਾਉ। ਹੇ ਸੰਤ ਜਨੋ! ਪਰਮਾਤਮਾ ਦੀ ਭਗਤੀ (ਦੀ ਬਰਕਤਿ) ਨਾਲ (ਜ਼ਿੰਦਗੀ ਦੇ ਰਾਹ ਵਿਚੋਂ) ਕ੍ਰੋੜਾਂ ਔਕੜਾਂ ਨਾਸ ਹੋ ਜਾਂਦੀਆਂ ਹਨ, ਅਤੇ, ਪਰਮਾਤਮਾ ਦਾ ਸਦਾ ਅਟੱਲ ਰਹਿਣ ਵਾਲਾ ਘਰ (ਭੀ ਮਿਲ ਜਾਂਦਾ ਹੈ) ਭਗਵਾਨ ਦੇ ਭਗਤਾਂ ਨੂੰ ਕੋਈ ਭੀ ਡਰ ਪੋਹ ਨਹੀਂ ਸਕਦਾ, ਜਮਰਾਜ ਭੀ ਉਹਨਾਂ ਦਾ ਸਤਕਾਰ ਕਰਦਾ ਹੈ।੧। ਹੇ ਨਾਨਕ! ਪਰਮਾਤਮਾ (ਦਾ ਸਿਮਰਨ) ਭੁਲਾ ਕੇ ਹੋਰ ਜੇਹੜਾ ਭੀ ਕੰਮ ਕਰੀਦਾ ਹੈ ਉਹ ਨਾਸਵੰਤ ਹੈ ਅਤੇ ਕੱਚਾ ਹੈ (ਇਸ ਵਾਸਤੇ, ਹੇ ਨਾਨਕ!) ਪਰਮਾਤਮਾ ਦੇ ਸੋਹਣੇ ਚਰਨ (ਆਪਣੇ) ਹਿਰਦੇ ਵਿਚ ਵਸਾਈ ਰੱਖ, (ਇਹ ਹਰਿਚਰਨ ਹੀ) ਸਾਰੇ ਸੁਖਾਂ ਦਾ ਘਰ ਹਨ।੨।੯।੧੩।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!