Breaking News
Home / ਹੁਕਮਨਾਮਾ ਸਾਹਿਬ / ਐਤਵਾਰ 12 ਫਰਵਰੀ 2017 (1 ਫੱਗਣ ਮਾਘ ਸੰਮਤ 548 ਨਾਨਕਸ਼ਾਹੀ)

ਐਤਵਾਰ 12 ਫਰਵਰੀ 2017 (1 ਫੱਗਣ ਮਾਘ ਸੰਮਤ 548 ਨਾਨਕਸ਼ਾਹੀ)

ਐਤਵਾਰ 12 ਫਰਵਰੀ 2017 (1 ਫੱਗਣ ਮਾਘ ਸੰਮਤ 548 ਨਾਨਕਸ਼ਾਹੀ)

ਜੈਤਸਰੀ ਮਹਲਾ ੫ ॥ ਹਰਿ ਜਨ ਸਿਮਰਹੁ ਹਿਰਦੈ ਰਾਮ ॥ ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥ ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥ ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥ ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥ ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥ {ਅੰਗ 702}

ਅਰਥ:- ਹੇ ਪਰਮਾਤਮਾ ਦੇ ਪਿਆਰਿਓ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਿਆ ਕਰੋ। ਕੋਈ ਭੀ ਬਿਪਤਾ ਪ੍ਰਭੂ ਦੇ ਸੇਵਕਾਂ ਦੇ ਨੇੜੇ ਨਹੀਂ ਆਉਂਦੀ, ਸੇਵਕਾਂ ਦੇ ਸਾਰੇ ਕੰਮ ਸਿਰੇ ਚੜ੍ਹਦੇ ਰਹਿੰਦੇ ਹਨ।1। ਰਹਾਉ। ਹੇ ਸੰਤ ਜਨੋ! ਪਰਮਾਤਮਾ ਦੀ ਭਗਤੀ (ਦੀ ਬਰਕਤਿ) ਨਾਲ (ਜ਼ਿੰਦਗੀ ਦੇ ਰਾਹ ਵਿਚੋਂ) ਕ੍ਰੋੜਾਂ ਔਕੜਾਂ ਨਾਸ ਹੋ ਜਾਂਦੀਆਂ ਹਨ, ਅਤੇ, ਪਰਮਾਤਮਾ ਦਾ ਸਦਾ ਅਟੱਲ ਰਹਿਣ ਵਾਲਾ ਘਰ (ਭੀ ਮਿਲ ਜਾਂਦਾ ਹੈ) ਭਗਵਾਨ ਦੇ ਭਗਤਾਂ ਨੂੰ ਕੋਈ ਭੀ ਡਰ ਪੋਹ ਨਹੀਂ ਸਕਦਾ, ਜਮਰਾਜ ਭੀ ਉਹਨਾਂ ਦਾ ਸਤਕਾਰ ਕਰਦਾ ਹੈ।1। ਹੇ ਨਾਨਕ! ਪਰਮਾਤਮਾ (ਦਾ ਸਿਮਰਨ) ਭੁਲਾ ਕੇ ਹੋਰ ਜੇਹੜਾ ਭੀ ਕੰਮ ਕਰੀਦਾ ਹੈ ਉਹ ਨਾਸਵੰਤ ਹੈ ਅਤੇ ਕੱਚਾ ਹੈ (ਇਸ ਵਾਸਤੇ, ਹੇ ਨਾਨਕ!) ਪਰਮਾਤਮਾ ਦੇ ਸੋਹਣੇ ਚਰਨ (ਆਪਣੇ) ਹਿਰਦੇ ਵਿਚ ਵਸਾਈ ਰੱਖ, (ਇਹ ਹਰਿ-ਚਰਨ ਹੀ) ਸਾਰੇ ਸੁਖਾਂ ਦਾ ਘਰ ਹਨ।2।9।13।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀਫ਼ਤਹਿ ॥

Web: thatta.in | Fb/PindThatta | Twitter@Pind_Thatta | YouTube/PindThatta | WhatsApp: 98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!