Breaking News
Home / ਹੁਕਮਨਾਮਾ / ਐਤਵਾਰ 21 ਅਗਸਤ 2017 (5 ਭਾਦੋਂ ਸੰਮਤ 548 ਨਾਨਕਸ਼ਾਹੀ)

ਐਤਵਾਰ 21 ਅਗਸਤ 2017 (5 ਭਾਦੋਂ ਸੰਮਤ 548 ਨਾਨਕਸ਼ਾਹੀ)

Damdama Sahib Thatta

ਐਤਵਾਰ 21 ਅਗਸਤ 2017 (5 ਭਾਦੋਂ ਸੰਮਤ 548 ਨਾਨਕਸ਼ਾਹੀ)

ਜੈਤਸਰੀ ਮਹਲਾ ੫ ॥ ਹਰਿ ਜਨ ਸਿਮਰਹੁ ਹਿਰਦੈ ਰਾਮ ॥ ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥ ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥ ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥ ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥ ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥ {ਅੰਗ 702}

ਅਰਥ: ਹੇ ਪਰਮਾਤਮਾ ਦੇ ਪਿਆਰਿਓ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਿਆ ਕਰੋ। ਕੋਈ ਭੀ ਬਿਪਤਾ ਪ੍ਰਭੂ ਦੇ ਸੇਵਕਾਂ ਦੇ ਨੇੜੇ ਨਹੀਂ ਆਉਂਦੀ, ਸੇਵਕਾਂ ਦੇ ਸਾਰੇ ਕੰਮ ਸਿਰੇ ਚੜ੍ਹਦੇ ਰਹਿੰਦੇ ਹਨ।੧।ਰਹਾਉ। ਹੇ ਸੰਤ ਜਨੋ! ਪਰਮਾਤਮਾ ਦੀ ਭਗਤੀ (ਦੀ ਬਰਕਤਿ) ਨਾਲ (ਜ਼ਿੰਦਗੀ ਦੇ ਰਾਹ ਵਿਚੋਂ) ਕ੍ਰੋੜਾਂ ਔਕੜਾਂ ਨਾਸ ਹੋ ਜਾਂਦੀਆਂ ਹਨ, ਅਤੇ, ਪਰਮਾਤਮਾ ਦਾ ਸਦਾ ਅਟੱਲ ਰਹਿਣ ਵਾਲਾ ਘਰ (ਭੀ ਮਿਲ ਜਾਂਦਾ ਹੈ) ਭਗਵਾਨ ਦੇ ਭਗਤਾਂ ਨੂੰ ਕੋਈ ਭੀ ਡਰ ਪੋਹ ਨਹੀਂ ਸਕਦਾ, ਜਮਰਾਜ ਭੀ ਉਹਨਾਂ ਦਾ ਸਤਕਾਰ ਕਰਦਾ ਹੈ।੧। ਹੇ ਨਾਨਕ! ਪਰਮਾਤਮਾ (ਦਾ ਸਿਮਰਨ) ਭੁਲਾ ਕੇ ਹੋਰ ਜੇਹੜਾ ਭੀ ਕੰਮ ਕਰੀਦਾ ਹੈ ਉਹ ਨਾਸਵੰਤ ਹੈ ਅਤੇ ਕੱਚਾ ਹੈ (ਇਸ ਵਾਸਤੇ, ਹੇ ਨਾਨਕ!) ਪਰਮਾਤਮਾ ਦੇ ਸੋਹਣੇ ਚਰਨ (ਆਪਣੇ) ਹਿਰਦੇ ਵਿਚ ਵਸਾਈ ਰੱਖ, (ਇਹ ਹਰਿਚਰਨ ਹੀ) ਸਾਰੇ ਸੁਖਾਂ ਦਾ ਘਰ ਹਨ।੨।੯।੧੩।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in | fb/PindThatta | twitter@Pind_Thatta | YouTube/PindThatta | WhatsApp: 98728-98928

About thatta

Comments are closed.

Scroll To Top
error: