Home / ਹੁਕਮਨਾਮਾ / ਐਤਵਾਰ 22 ਮਈ 2016 (9 ਜੇਠ ਸੰਮਤ 548 ਨਾਨਕਸ਼ਾਹੀ)

ਐਤਵਾਰ 22 ਮਈ 2016 (9 ਜੇਠ ਸੰਮਤ 548 ਨਾਨਕਸ਼ਾਹੀ)

Damdama Sahib Thatta

ਐਤਵਾਰ 22 ਮਈ 2016 (9 ਜੇਠ ਸੰਮਤ 548 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ ਘਾਲ ਨ ਜਾਈ ॥ ਤਿਸੁ ਪ੍ਰਭ ਤਿਆਗਿ ਅਵਰ ਕਤ ਰਾਚਹੁ ਜੋ ਸਭ ਮਹਿ ਰਹਿਆ ਸਮਾਈ ॥੧॥ ਹਰਿ ਹਰਿ ਸਿਮਰਹੁ ਸੰਤ ਗੋਪਾਲਾ ॥ ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥੧॥ ਰਹਾਉ ॥ ਸਾਰਿ ਸਮਾਲੈ ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲਿ ਲਾਵੈ ॥ ਕਹੁ ਨਾਨਕ ਪ੍ਰਭ ਤੁਮਰੇ ਬਿਸਰਤ ਜਗਤ ਜੀਵਨੁ ਕੈਸੇ ਪਾਵੈ ॥੨॥੪॥੩੨॥{ਅੰਗ 617}

ਅਰਥ: ਹੇ ਸੰਤ ਜਨੋ! ਸ੍ਰਿਸ਼ਟੀ ਦੇ ਪਾਲਣਹਾਰ ਨੂੰ ਸਦਾ ਸਿਮਰਦੇ ਰਹੋ। ਸਾਧ ਸੰਗਤ ਵਿਚ ਮਿਲ ਕੇ ਪ੍ਰਭੂ ਦਾ ਨਾਮ ਸਿਮਰਿਆ ਕਰੋ, (ਸਿਮਰਨ ਦੀ) ਮੇਹਨਤ ਜ਼ਰੂਰ ਸਫਲ ਹੋ ਜਾਂਦੀ ਹੈ।੧।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਸਿਮਰਨ ਦੀ ਬਰਕਤਿ ਨਾਲ ਹਰੇਕ ਪਦਾਰਥ ਮਿਲ ਸਕਦਾ ਹੈ, (ਸਿਮਰਨ ਦੀ) ਕੀਤੀ ਹੋਈ ਮਿਹਨਤ ਵਿਅਰਥ ਨਹੀਂ ਜਾਂਦੀ, ਜੇਹੜਾ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਮੌਜੂਦ ਹੈ ਉਸ ਨੂੰ ਛੱਡ ਕੇ ਹੋਰ ਕੇਹੜੇ ਪਾਸੇ ਮਸਤ ਹੋ ਰਹੇ ਹੋ?੧। ਹੇ ਭਾਈ! ਉਹ ਪਰਮਾਤਮਾ (ਸਭ ਜੀਵਾਂ ਦੀ) ਸਾਰ ਲੈ ਕੇ ਸੰਭਾਲ ਕਰਦਾ ਹੈ, ਸਦਾ ਪਾਲਣਾ ਕਰਦਾ ਹੈ (ਸਿਮਰਨ ਕਰਨ ਵਾਲਿਆਂ ਨੂੰ) ਪ੍ਰੇਮ ਨਾਲ ਆਪਣੇ ਗਲੇ ਲਾਂਦਾ ਹੈ। ਹੇ ਨਾਨਕ! ਆਖਹੇ ਪ੍ਰਭੂ! ਤੈਨੂੰ ਵਿਸਾਰ ਕੇ ਜੀਵ ਤੈਨੂੰ ਕਿਵੇਂ ਮਿਲ ਸਕਦਾ ਹੈ? ਤੇ, ਤੂੰ ਹੀ ਸਾਰੇ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਹੈਂ।੨।੪।੩੨।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in | fb/PindThatta | WhatsApp: 98728-98928

About thatta

Comments are closed.

Scroll To Top
error: