Breaking News
Home / ਤਾਜ਼ਾ ਖਬਰਾਂ / ਗਰਾਮ ਪੰਚਾਇਤ ਅਤੇ ਸਪੋਰਟਸ ਕਲੱਬ ਵੱਲੋਂ 500 ਸਜਾਵਟੀ ਬੂਟੇ ਲਗਾਉਣ ਦਾ ਅਹਿਦ

ਗਰਾਮ ਪੰਚਾਇਤ ਅਤੇ ਸਪੋਰਟਸ ਕਲੱਬ ਵੱਲੋਂ 500 ਸਜਾਵਟੀ ਬੂਟੇ ਲਗਾਉਣ ਦਾ ਅਹਿਦ

d154341870ਵਾਤਾਵਰਨ ਦੀ ਸ਼ੁੱਧਤਾ ਨੂੰ ਵਧਾਉਣ, ਪਿੰਡ ਦੇ ਆਲੇ ਦੁਆਲੇ ਨੂੰ ਹਰਿਆ ਭਰਿਆ ਅਤੇ ਸੁੰਦਰ ਬਣਾਉਣ ਲਈ ਗਰਾਮ ਪੰਚਾਇਤ ਬਿਧੀਪੁਰ ਵੱਲੋਂ ਸਪੋਰਟਸ ਕਲੱਬ ਦੇ ਸਹਿਯੋਗ ਤੇ ਪਰਵਿੰਦਰ ਸਿੰਘ ਬਿੱਕਾ ਦੇ ਉੱਦਮ ਸਦਕਾ ਪਿੰਡ ਦੀ ਫਿਰਨੀ ਅਤੇ ਸੜਕਾਂ ‘ਤੇ 500 ਬੂਟੇ ਲਗਾਏ ਜਾ ਰਹੇ ਹਨ | ਇਸ ਮੁਹਿੰਮ ਦਾ ਆਗਾਜ਼ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਾਲਿਆਂ ਨੇ ਬੂਟਾ ਲਗਾ ਕੇ ਕੀਤਾ | ਇਸ ਮੌਕੇ ਸੰਤ ਗੁਰਚਰਨ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਰੱਖਣਾ ਕੁਦਰਤ ਨਾਲ ਸਾਂਝ ਪਾਉਣੀ ਹੈ ਤੇ ਰੁੱਖ ਸਾਡੇ ਜੀਵਨ ਦਾਤਾ ਹਨ | ਇਸ ਕੰਮ ਦੀ ਸੰਤ ਬਾਬਾ ਗੁਰਚਰਨ ਸਿੰਘ ਨੇ ਸਰਪੰਚ ਬੀਬੀ ਜਗੀਰ ਕੌਰ ਅਤੇ ਸਮੁੱਚੀ ਪੰਚਾਇਤ ਤੇ ਨਗਰ ਨਿਵਾਸੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਬੋਲਦਿਆਂ ਸਾਬਕਾ ਸਰਪੰਚ ਮਾਸਟਰ ਗੁਰਜੀਤ ਸਿੰਘ ਨੰਬਰਦਾਰ ਨੇ ਕਿਹਾ ਕਿ ਇਸ ਕੰਮ ‘ਚ ਪਰਵਿੰਦਰ ਸਿੰਘ ਬਿੱਕਾ ਤੋਂ ਇਲਾਵਾ ਪਿੰਡ ਦੇ ਨੌਜਵਾਨਾਂ ਦਾ ਅਹਿਮਯੋਗਦਾਨ ਹੈ | ਇਸ ਮੌਕੇ ਸੰਤ ਬਾਬਾ ਆਤਮਾ ਨੰਦ ਬਿਧੀਪੁਰ, ਹਰਨੇਕ ਸਿੰਘ, ਸੁਖਜਿੰਦਰ ਸਿੰਘ, ਪਰਮਜੀਤ ਕੌਰ, ਕੁਲਵਿੰਦਰ ਸਿੰਘ, ਜਸਬੀਰ ਸਿੰਘ (ਸਾਰੇ ਪੰਚ), ਕਲੱਬ ਪ੍ਰਧਾਨ ਚਰਨਜੀਤ ਸਿੰਘ, ਮਨਜੀਤ ਸਿੰਘ ਲਾਡੀ, ਹੁਸ਼ਿਆਰ ਸਿੰਘ, ਮਦਨ ਸਿੰਘ, ਨੰਦ ਸਿੰਘ, ਬਲਕਾਰ ਸਿੰਘ, ਬਲਵਿੰਦਰ ਸਿੰਘ, ਮਾਸਟਰ ਕੁਲਦੀਪ ਸਿੰਘ, ਮੋਹਨ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਸਮਾਜ ਸੇਵੀ, ਕਰਮਜੀਤ ਸਿੰਘ, ਜਸਵਿੰਦਰ ਸਿੰਘ, ਸੰਤੋਖ ਸਿੰਘ, ਜਗਜੀਤ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ | (source Ajit)

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!