ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਮਾਨ ਸਰੋਵਰ ਐਮਸਟਰਡਮ ਹਾਲੈਂਡ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪਿੰਡ ਠੱਟਾ ਨਵਾਂ ਤੋਂ ਹਾਲੈਂਡ ਵਿੱਚ ਤਕਰੀਬਨ 40 ਸਾਲ ਤੋਂ ਰਹਿ ਰਹੇ ਸ. ਮੇਜਰ ਸਿੰਘ ਜੀ ਨੇ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਉਪਰੰਤ ਬੱਚਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਭਾਈ ਅਵਤਾਰ ਸਿੰਘ ਦੇ ਕਵੀਸ਼ਰੀ ਜਥੇ ਨੇ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੇ ਜੀਵਨ ਤੇ ਚਾਨਣਾ ਪਾਇਆ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।
Home / ਦੇਸ਼-ਵਿਦੇਸ਼ / ਗੁਰਦੁਆਰਾ ਮਾਨ ਸਰੋਵਰ ਐਮਸਟਰਡਮ ਹਾਲੈਂਡ ਵਿਖੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
Check Also
ਸਾਹਿਬ ਥਿੰਦ ਨੇ ਬਰਤਾਨੀਆ ਸੰਸਦ ‘ਚ ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਸਬੰਧੀ ਸੰਸਦ ਮੈਂਬਰ ਨੂੰ ਮੰਗ ਪੱਤਰ ਸੌਂਪਿਆ
ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਸਬੰਧੀ ਸੰਸਦ ਮੈਂਬਰ ਵਰਿੰਦਰ ਸ਼ਰਮਾ ਵਲੋਂ ਬਰਤਾਨੀਆ ਸਰਕਾਰ ਨੂੰ …