ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ, ਸੰਤ ਬਾਬਾ ਗੁਰਚਰਨ ਸਿੰਘ ਜੀ ਅਤੇ ਨਗਰ ਨਿਵਾਸੀਆਂ ਦੇ ਉੱਦਮ ਸਦਕਾ, ਵਿਸ਼ਾਲ ਨਗਰ ਕੀਰਤਨ ਚੱਲ ਕਰ ਕੇ ਪੁਰਾਣਾ ਠੱਟਾ, ਨਵਾਂ ਠੱਟਾ, ਟੋਡਰਵਾਲ, ਸਾਬੂਵਾਲ, ਦਰੀਏਵਾਲ, ਕਾਲੂ ਭਾਟੀਆ, ਦੰਦੂਪੁਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚਿਆ। ਨਗਰ ਕੀਰਤਨ ਵਿਚ ਹਜ਼ਾਰਾਂ ਸੰਗਤਾਂ ਨੇ ਟਰੈਕਟਰ ਟਰਾਲੀਆਂ, ਸਕੂਟਰ, ਮੋਟਰ ਸਾਈਕਲ, ਪੈਦਲ ਚੱਲ ਕਰਕੇ ਹਾਜ਼ਰੀ ਲਗਵਾਈ। ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਸ਼ਾਮਲ ਕੀਤਾ ਗਿਆ ਹਾਥੀ ਵਿਸ਼ੇਸ਼ ਖਿੱਚ ਦਾ ਕੈਨਦਰ ਬਣਿਆ।
Home / ਤਾਜ਼ਾ ਖਬਰਾਂ / ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।
Check Also
ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …