Breaking News
Home / ਤਾਜ਼ਾ ਖਬਰਾਂ / ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਫਰੀ ਗਤਕਾ ਸਿਖਲਾਈ ਕੈਂਪ ਲਗਾਇਆ ਗਿਆ।

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਫਰੀ ਗਤਕਾ ਸਿਖਲਾਈ ਕੈਂਪ ਲਗਾਇਆ ਗਿਆ।

05072013ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਉੱਦਮ ਨਾਲ ਇੱਕ ਫਰੀ ਗਤਕਾ ਸਿਖਲਾਈ ਕੈਂਪ ਲਗਾਇਆ ਗਿਆ। ਇੱਕ ਮਹੀਨਾ ਚੱਲੇ ਇਸ ਫਰੀ ਗਤਕਾ ਸਿਖਲਾਈ ਕੈਂਪ ਵਿੱਚ ਲਗਭਗ 25 ਬੱਚਿਆਂ ਨੇ ਗਤਕੇ ਦੀ ਸਿਖਲਾਈ ਪ੍ਰਾਪਤ ਕੀਤੀ। ਬਾਬਾ ਬਲਵਿੰਦਰ ਸਿੰਘ ਜੀ ਯੂ.ਪੀ. ਵਾਲਿਆਂ ਨੇ ਦੱਸਿਆ ਕਿ ਖਾਸ ਗੱਲ ਇਹ ਰਹੀ ਕਿ ਸਾਰੇ ਬੱਚੇ 6 ਤੋਂ 10 ਸਾਲ ਦੀ ਉਮਰ ਦੇ ਸਨ। ਉਹਨਾਂ ਆਖਿਆ ਕਿ ਅੱਜ ਨੌਜਵਾਨ ਪੀੜ੍ਹੀ ਆਪਣੇ ਧਰਮ ਅਤੇ ਸੱਭਿਆਚਾਰ ਨਾਲੋਂ ਦਿਨੋਂ ਦਿਨ ਪਾਸਾ ਵੱਟਦੀ ਜਾ ਰਹੀ ਹੈ। ਇਸ ਲਈ ਸਾਡੇ ਲਈ ਇਹ ਜਰੂਰੀ ਬਣ ਜਾਂਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ  ਧਾਰਮਿਕ ਵਿਰਸੇ ਨਾਲ ਜੋੜੀ ਰੱਖਣ ਲਈ ਇਹੋ ਜਿਹੇ ਉਪਰਾਲੇ ਕਰਦੇ ਰਹੀਏ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!