Home / ਤਾਜ਼ਾ ਖਬਰਾਂ / ਠੱਟਾ ਪੁਰਾਣਾ / ਠੱਟਾ ਪੁਰਾਣਾ ਦਾ ਪਹਿਲਾ ਕ੍ਰਿਕਟ ਟੂਰਨਾਮੈਂਟ: ਠੱਟਾ ਨਵਾਂ ਦੀ ਟੀਮ ਰਹੀ ਜੇਤੂ

ਠੱਟਾ ਪੁਰਾਣਾ ਦਾ ਪਹਿਲਾ ਕ੍ਰਿਕਟ ਟੂਰਨਾਮੈਂਟ: ਠੱਟਾ ਨਵਾਂ ਦੀ ਟੀਮ ਰਹੀ ਜੇਤੂ

Thatta Purana

ਪਿੰਡ ਠੱਟਾ ਪੁਰਾਣਾ ਦੇ ਸਮੂਹ ਨੌਜਵਾਨਾਂ ਵੱਲੋਂ ਗਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਪਹਿਲਾ 5 ਰੋਜ਼ਾ ਕ੍ਰਿਕਟ ਟੂਰਨਾਮੈਂਟ ਸਫਲਤਾਪੂਰਵਕ ਸੰਪੰਨ ਹੋ ਗਿਆ। ਜਿਸ ਵਿਚ ਇਲਾਕੇ ਭਰ ਤੋਂ ਉਘੀਆਂ ਕ੍ਰਿਕਟ ਟੀਮਾਂ ਨੇ ਹਿੱਸਾ ਲਿਆ। ਫਾਈਨਲ ਦੇ ਮੁਕਾਬਲੇ ’ਚ ਮੇਜਬਾਨ ਟੀਮ ਠੱਟਾ ਪੁਰਾਣਾ ਨੂੰ ਠੱਟਾ ਨਵਾਂ ਦੀ ਟੀਮ ਨੇ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਟੀਮ ਨੂੰ 6100 ਰੁਪਏ ਨਕਦ ਇਨਾਮ ਅਤੇ ਟਰਾਫੀ ਦਿੱਤੀ ਗਈ, ਜਦਕਿ ਦੂਜੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 5100 ਰੁਪਏ ਅਤੇ ਟਰਾਫੀ ਦਿੱਤੀ ਗਈ। ਇਨਾਮਾਂ ਦੀ ਵੰਡ ਸੰਤ ਬਾਬਾ ਗੁਰਚਰਨ ਸਿੰਘ ਜੀ ਵੱਲੋਂ ਕੀਤੀ ਗਈ। ਕ੍ਰਿਕਟ ਮੈਚ ਦੇ ਆਯੋਜਕ ਸੁਖਵਿੰਦਰ ਸਿੰਘ ਨੇ ਆਏ ਹੋਏ ਸਮੂਹ ਖਿਡਾਰੀਆਂ ਅਤੇ ਕਲੱਬਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ, ਬਾਬਾ ਬਲਵਿੰਦਰ ਸਿੰਘ ਜੀ, ਜੋਗਾ ਸਿੰਘ, ਹਰਜੀਤ ਸਿੰਘ, ਤੀਰਥ ਸਿੰਘ, ਗੁਰਦਿਆਲ ਸਿੰਘ, ਸੁਖਦੇਵ ਸਿੰਘ ਸੋਢੀ, ਬਲਦੇਵ ਸਿੰਘ, ਸੁਖਵਿੰਦਰ ਸਿੰਘ, ਲਵਪ੍ਰੀਤ ਸਿੰਘ ਰਾਜਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

About thatta

Comments are closed.

Scroll To Top
error: