Breaking News
Home / ਤਾਜ਼ਾ ਖਬਰਾਂ / ਪਿੰਡ ਅਮਰਕੋਟ ਅਤੇ ‘ਅਜੀਤ’ ਦੇ ਪੱਤਰਕਾਰ ਨਰਿੰਦਰ ਸਿੰਘ ਸੋਨੀਆ ‘ਤੇ ਲੁਟੇਰਿਆਂ ਵੱਲੋਂ ਹਮਲਾ

ਪਿੰਡ ਅਮਰਕੋਟ ਅਤੇ ‘ਅਜੀਤ’ ਦੇ ਪੱਤਰਕਾਰ ਨਰਿੰਦਰ ਸਿੰਘ ਸੋਨੀਆ ‘ਤੇ ਲੁਟੇਰਿਆਂ ਵੱਲੋਂ ਹਮਲਾ

1ਸੁਲਤਾਨਪੁਰ ਲੋਧੀ, 3 ਅਕਤੂਬਰ (ਅਜੀਤ ਪ੍ਰਤੀਨਿਧ)-ਬੀਤੀ ਰਾਤ ਲਗਭਗ ਪੌਣੇ 9 ਵਜੇ ‘ਅਜੀਤ’ ਦੇ ਪੱਤਰਕਾਰ ਨਰਿੰਦਰ ਸਿੰਘ ਸੋਨੀਆ ਸਰਪ੍ਰਸਤ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਪਾਸੋਂ ਸੁਲਤਾਨਪੁਰ ਲੋਧੀ ਤਲਵੰਡੀ ਚੌਧਰੀਆਂ ਸੜਕ ‘ਤੇ ਥਾਣਾ ਤਲਵੰਡੀ ਚੌਧਰੀਆਂ ਤੋਂ ਲਗਭਗ 200 ਮੀਟਰ ਦੂਰ ਬੇਰੀਆਂ ਦੇ ਬਾਗ਼ ਨੇੜੇ ਲੁਟੇਰਿਆਂ ਵੱਲੋਂ ਉਨ੍ਹਾਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਤੇ ਨਗਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਨਰਿੰਦਰ ਸਿੰਘ ਸੋਨੀਆ ਸੁਲਤਾਨਪੁਰ ਲੋਧੀ ਤੋਂ ਰਾਤ ਨੂੰ ਆਪਣੇ ਪਿੰਡ ਅਮਰਕੋਟ ਮੋਟਰਸਾਈਕਲ ‘ਤੇ ਜਾ ਰਹੇ ਸਨ ਤੇ ਜੋ ਉਹ ਸੁਲਤਾਨਪੁਰ-ਤਲਵੰਡੀ ਚੌਧਰੀਆਂ ਰੋਡ ‘ਤੇ ਥਾਣਾ ਤਲਵੰਡੀ ਚੌਧਰੀਆਂ ਤੋਂ 200 ਮੀਟਰ ਪਿੱਛੇ ਹੀ ਸਨ ਤਾਂ ਬੇਰੀਆਂ ਦੇ ਬਾਗ਼ ਨੇੜੇ ਮੋਟਰਸਾਈਕਲ ਸਵਾਰ ਲੁਟੇਰੇ ਉਨ੍ਹਾਂ ਦਾ ਪਿੱਛਾ ਕਰਦੇ ਉਨ੍ਹਾਂ ਦੇ ਬਰਾਬਰ ਆ ਗਏ | ਇਕ ਮੋਟਰਸਾਈਕਲ ਸਵਾਰ ਨੇ ਉਨ੍ਹਾਂ ‘ਤੇ ਦਾਤਰ ਨਾਲ ਹਮਲਾ ਕੀਤਾ ਤੇ ਦੂਜੇ ਹਮਲਾਵਰ ਨੇ ਮੋਟਰਸਾਈਕਲ ਦੀ ਚਾਬੀ ਕੱਢ ਲਈ ਤੇ ਬਾਅਦ ਵਿਚ ਉਨ੍ਹਾਂ ਦੀ ਜੇਬ ਚੋਂ ਨਕਦੀ ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਘਟਨਾ ਤੋਂ ਬਾਅਦ ਸ੍ਰੀ ਸੋਨੀਆ ਥਾਣਾ ਤਲਵੰਡੀ ਚੌਧਰੀਆਂ ਪੁੱਜੇ ਤੇ ਉਨ੍ਹਾਂ ਪੁਲਿਸ ਨੂੰ ਇਸ ਘਟਨਾ ਤੋਂ ਜਾਣੂ ਕਰਵਾਇਆ | ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕਰਕੇ ਦੋਸ਼ੀਆਂ ਦਾ ਭਾਲ ਹੇਠ ਕਾਰਵਾਈ ਸ਼ੁਰੂ ਕਰ ਦਿੱਤੀ | ਪੱਤਰਕਾਰ ਸੋਨੀਆ ‘ਤੇ ਲੁਟੇਰਿਆਂ ਵੱਲੋਂ ਕੀਤੇ ਹਮਲੇ ਦੀ ਪੰਜਾਬ ਦੀ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ, ਸੁਲਤਾਨਪੁਰ ਲੋਧੀ ਦੇ ਕਾਂਗਰਸ ਵਿਧਾਇਕ ਸ: ਨਵਤੇਜ ਸਿੰਘ ਚੀਮਾ, ਮਾਸਟਰ ਗੁਰਦੇਵ ਸਿੰਘ, ਮਾਰਕੀਟ ਕਮੇਟੀ, ਸ: ਸੁਰਜੀਤ ਸਿੰਘ ਢਿੱਲੋਂ, ਸ: ਤੇਜਵੰਤ ਸਿੰਘ, ਸ: ਰਜਿੰਦਰ ਸਿੰਘ ਰਾਣਾ ਐਡਵੋਕੇਟ, ਡਾ: ਸਵਰਨ ਸਿੰਘ, ਕਪੂਰਥਲਾ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਕੋਮਲ, ਪ੍ਰੈੱਸ ਕਲੱਬ ਸੁਲਤਾਨਪੁਰ ਦੇ ਪ੍ਰਧਾਨ ਬਲਵਿੰਦਰ ਸਿੰਘ ਲਾਡੀ ਭਾਜਪਾ ਦੇ ਸੁਲਤਾਨਪੁਰ ਲੋਧੀ ਮੰਡਲ ਦੇ ਪ੍ਰਧਾਨ ਸ੍ਰੀ ਪਵਨ ਸੇਠੀ, ਸ: ਅਮਰਜੀਤ ਸਿੰਘ ਸ਼ਾਲਾਪੁਰ, ਸ: ਜਰਨੈਲ ਸਿੰਘ ਸ਼ਾਲਾਪੁਰ ਬੇਟ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਜ਼ਬਰਦਸਤ ਨਿੰਦਾ ਕੀਤੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਲਿਆਉਣ ਦੀ ਮੰਗ ਕੀਤੀ ਹੈ |

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!