Home / ਤਾਜ਼ਾ ਖਬਰਾਂ / ਠੱਟਾ ਨਵਾਂ / ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਦੂਸਰੀ ਪ੍ਰਭਾਤ ਫੇਰੀ ਕੱਢੀ ਗਈ।

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਦੂਸਰੀ ਪ੍ਰਭਾਤ ਫੇਰੀ ਕੱਢੀ ਗਈ।

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਦੂਸਰੀ ਪਹਿਲੀ ਪ੍ਰਭਾਤ ਫੇਰੀ ਅੱਜ ਮਿਤੀ 1 ਜਨਵਰੀ 2017 ਦਿਨ ਐਤਵਾਰ ਸਵੇਰੇ 4:00 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਬਿੰਦਰ ਸਿੰਘ, ਸਵ. ਬਲਵੰਤ ਸਿੰਘ ਦੁਕਾਨਾਦਾਰ, ਮਲਕੀਅਤ ਸਿੰਘ ਭੋਲਾ, ਸਵ.ਦਰਸ਼ਨ ਸਿੰਘ ਚੱਕੀ ਵਾਲੇ, ਜੀਤ ਸਿੰਘ ਸੱਪ, ਸਵਰਨ ਸਿੰਘ ਕਰੀਰ, ਰਤਨ ਸਿੰਘ ਵਲੀਆਂ ਕੇ ਸਮੂਹ ਪਰਿਵਾਰ, ਘਪਲਿਆਂ, ਸੰਤੋਖ ਸਿੰਘ ਬੇਰੀ ਵਾਲਿਆਂ, ਝੰਡਾਂ, ਸੁਖਦੇਵ ਸਿੰਘ ਹੈਪੀ ਰਿਜ਼ੌਰਟਸ, ਅਵਤਾਰ ਸਿੰਘ ਨਿਆਣਿਆਂ ਕੇ, ਮਲਕੀਤ ਸਿੰਘ ਕਮਲਿਆਂ ਕੇ, ਬਲਕਾਰ ਸਿੰਘ ਸੱਪ, ਸਵਰਨ ਸਿੰਘ ਬੁੜਿਆਂ ਕੇ, ਚਰਨ ਸਿੰਘ ਬੁੜ੍ਹਿਆਂ ਕੇ, ਗੁਰਦੀਪ ਸਿੰਘ ਗੀਹਨਿਆਂ ਦੇ ਘਰਾਂ ਤੋਂ ਹੁੰਦੀ ਹੋਈ ਮੇਨ ਬਜਾਰ ਵਿੱਚ ਦੀ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਸੱਪਾਂ, ਝੰਡਾਂ, ਵਲੀਆਂ, ਮੂਦਿਆਂ, ਗੀਹਨਿਆਂ, ਬੁੜਿਆਂ ਦੇ ਸਮੂਹ ਪਰਿਵਾਰ ਅਤੇ ਗਲੀ ਮੁਹੱਲੇ ਵਾਲਿਆਂ ਵੱਲੋਂ ਚਾਹ ਪਕੌੜੇ, ਅਤੇ ਫਲਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਭਾਤ ਫੇਰੀ ਦੀਆਂ ਤਸਵੀਰਾਂ, ਵੈਬਸਾਈਟ ਤੇ ਗੈਲਰੀ > ਤਸਵੀਰਾਂ > ਸਮਾਗਮ > ਪ੍ਰਭਾਤ ਫੇਰੀ ਪੰਨੇ ਤੇ ਉਪਲਭਦ ਹਨ। ਗੈਲਰੀ ਤੇ ਸਿੱਧੇ ਜਾਣ ਲਈ ਲਿੰਕ ‘ਤੇ ਕਲਿੱਕ ਕਰੋ:

http://wp.me/P3Q4l3-674

About thatta

Comments are closed.

Scroll To Top
error: