Home / ਤਾਜ਼ਾ ਖਬਰਾਂ / ਠੱਟਾ ਨਵਾਂ / ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਪੰਜਵੀਂ ਪ੍ਰਭਾਤ ਫੇਰੀ ਕੱਢੀ ਗਈ।

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਪੰਜਵੀਂ ਪ੍ਰਭਾਤ ਫੇਰੀ ਕੱਢੀ ਗਈ।

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪੰਜਵੀਂ ਪ੍ਰਭਾਤ ਫੇਰੀ ਅੱਜ ਮਿਤੀ 4 ਜਨਵਰੀ 2017 ਦਿਨ ਬੁੱਧਵਾਰ ਸਵੇਰੇ 4:00 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਮਿਸਤਰੀ ਸਵਰਨ ਸਿੰਘ, ਸਤਨਾਮ ਸਿੰਘ ਧੰਜਲ, ਅਰਜਣ ਸਿੰਘ ਮੋਮੀ, ਕਿੱਟੀ ਕਰੀਰ, ਗੁਰਬਚਨ ਸਿੰਘ ਕਰੀਰ, ਮਾਸਟਰ ਮਹਿੰਗਾ ਸਿੰਘ ਮੋਮੀ, ਸਵ. ਮਹਿੰਗਾ ਸਿੰਘ, ਮਲਕੀਤ ਸਿੰਘ ਸੋਢੀ, ਹਰਦੀਪ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਗੁਰਦੀਪ ਸਿੰਘ ਚੁੱਪ, ਮਾਸਟਰ ਜਰਨੈਲ ਸਿੰਘ ਚੁੱਪ, ਮਿਹਰ ਸਿੰਘ ਚੁੱਪ, ਮਲਕੀਤ ਸਿੰਘ ਮੋਮੀ, ਨਾਜਰ ਸਿੰਘ ਮੋਮੀ, ਸਵਰਨ ਸਿੰਘ ਮੋਮੀ, ਨਛੱਤਰ ਸਿੰਘ ਮੋਮੀ, ਪ੍ਰੋ.ਬਲਬੀਰ ਸਿੰਘ ਮੋਮੀ, ਬਖਸ਼ੀਸ਼ ਸਿੰਘ ਮੋਮੀ, ਸ੍ਰੀ ਹਰ ਬਿਲਾਸ, ਸਵ. ਕੇਵਲ ਰਾਮ, ਪਿਆਰਾ ਲਾਲ, ਜੋਗਿੰਦਰ ਪਾਲ, ਜਗੀਰ ਸਿੰਘ ਨਿਆਣਾ, ਦਰਸ਼ਨ ਸਿੰਘ ਸਾਬਕਾ ਸਰਪੰਚ, ਸੁੱਚਾ ਸਿੰਘ ਅੰਨੂੰ, ਮਾਸਟਰ ਪ੍ਰੀਤਮ ਸਿੰਘ,  ਸ਼ਿਵਚਰਨ ਸਿੰਘ ਕਰੀਰ, ਅਨੋਖ ਸਿੰਘ ਬਾਲੂ, ਅਵਤਾਰ ਸਿੰਘ ਬਾਲੂ, ਮੋਤਾ ਸਿੰਘ ਮੋਮੀ, ਬਚਨ ਸਿੰਘ ਮੋਮੀ, ਐਡਵੋਕੇਟ ਬਲਵਿੰਦਰ ਸਿੰਘ ਮੋਮੀ ਦੇ ਘਰਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਇਹਨਾਂ ਸਮੂਹ ਪਰਿਵਾਰ ਅਤੇ ਗਲੀ ਮੁਹੱਲੇ ਵਾਲਿਆਂ ਵੱਲੋਂ ਚਾਹ ਪਕੌੜਿਆਂ ਅਤੇ ਫਲਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ।

ਪ੍ਰਭਾਤ ਫੇਰੀ ਦੀਆਂ ਤਸਵੀਰਾਂ, ਵੈਬਸਾਈਟ ਤੇ ਗੈਲਰੀ > ਤਸਵੀਰਾਂ > ਸਮਾਗਮ > ਪ੍ਰਭਾਤ ਫੇਰੀ > ਪੰਜ ਪ੍ਰਭਾਤ ਫੇਰੀ ਪੰਨੇ ਤੇ ਉਪਲਭਦ ਹਨ।

ਜਾਂ ਗੈਲਰੀ ‘ਤੇ ਸਿੱਧੇ ਜਾਣ ਲਈ ਲਿੰਕ ਤੇ ਕਲਿੱਕ ਕਰੋ: http://wp.me/P3Q4l3-67h

 

About thatta

Comments are closed.

Scroll To Top
error: