Breaking News
Home / ਤਾਜ਼ਾ ਖਬਰਾਂ / ਠੱਟਾ ਨਵਾਂ / ਪਿੰਡ ਠੱਟਾ ਨਵਾਂ ਵਿਖੇ ਮੇਲਾ ਮਾਘੀ 14 ਜਨਵਰੀ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਪਿੰਡ ਠੱਟਾ ਨਵਾਂ ਵਿਖੇ ਮੇਲਾ ਮਾਘੀ 14 ਜਨਵਰੀ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

 

ਪਿੰਡ ਠੱਟਾ ਨਵਾਂ ਵਿਖੇ ਚਾਲੀ ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮੇਲਾ ਮਾਘੀ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਮਿਤੀ 01 ਜਨਵਰੀ 2017 ਤੋਂ ਚੱਲੀ ਆ ਰਹੀ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਦੇ ਭੋਗ ਮਿਤੀ 14 ਜਨਵਰੀ 2017 ਦਿਨ ਸ਼ਨੀਵਾਰ ਨੂੰ ਸਵੇਰੇ 9:00 ਵਜੇ ਪੈਣਗੇ। ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਢਾਡੀ ਰਾਮ ਸਿੰਘ ਰਫਤਾਰ ਅਤੇ ਢਾਡੀ ਬਲਬੀਰ ਸਿੰਘ ਪਾਰਸ ਬੀਬੀਆਂ ਦਾ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਇਸ ਮੌਕੇ ਟਰਬਨ ਪ੍ਰਾਈਡ ਦਸਤਾਰ ਅਕੈਡਮੀ ਵੱਲੋਂ 10 ਜਨਵਰੀ ਤੋਂ 14 ਜਨਵਰੀ ਤੱਕ ਦਸਤਾਰ ਸਿਖਲਾਈ ਕੈਂਪ ਲਗਾਇਆ ਜਾਵੇਗਾ ਅਤੇ ਮਿਤੀ 14 ਜਨਵਰੀ 2017 ਨੂੰ ਸਵੇਰੇ 8 ਵਜੇ ਦਸਤਾਰ ਮੁਕਾਬਲੇ ਵੀ ਕਰਵਾਏ ਜਾਣਗੇ। ਗੁਰੂ ਕੇ ਲੰਗਰ ਦੀ ਸੇਵਾ ਪਿੰਡ ਦੇ ਸਮੂਹ ਨੌਜਵਾਨ ਵੀਰਾਂ ਵੱਲੋਂ ਕੀਤੀ ਜਾਵੇਗੀ। ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵਲੋਂ ਨਿਭਾਈ ਜਾਵੇਗੀ। ਮੇਲਾ ਮਾਘੀ ਦੀਆਂ ਤਸਵੀਰਾਂ ਅਤੇ ਵੀਡਿਓ ਵੈਬਸਾਈਟ ‘ਤੇ ਉਪਲਭਦ ਹੋਣਗੀਆਂ।

About thatta

Comments are closed.

Scroll To Top
error: