ਸ਼ਹੀਦ ਊਧਮ ਸਿੰਘ ਦਾ 31 ਜੁਲਾਈ ਨੂੰ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਸੰਤ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਦੀ ਮੀਟਿੰਗ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪੁਰਾਣਾ ਠੱਟਾ ਵਿਖੇ ਹੋਈ | ਇਸ ਮੌਕੇ ਪ੍ਰਧਾਨ ਗੁਰਦਿਆਲ ਸਿੰਘ ਨੇ ਕਿਹਾ ਕਿ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਦੀ ਅਗਵਾਈ ਵਿਚ ਕਰਵਾਏ ਜਾਣਗੇ | ਭਾਈ ਜੋਗਾ ਸਿੰਘ ਨੇ ਦੱਸਿਆ ਕਿ ਸ਼ਹੀਦੀ ਸਮਾਗਮਾਂ ਲਈ ਜਿੱਥੇ ਹਰ ਸਾਲ ਪ੍ਰਵਾਸੀ ਭਾਰਤੀ ਵਡਮੁੱਲਾ ਯੋਗਦਾਨ ਪਾਉਂਦੇ ਹਨ ਉੱਥੇ ਹੀ ਅਮਰੀਕਾ ਵੱਸਦੇ ਸੁੱਖਾ ਸਿੰਘ ਪੁੱਤਰ ਤਾਰਾ ਸਿੰਘ ਮਿਸਤਰੀ ਨੇ ਪਿੰਡ ਵਿਚ ਸ਼ਹੀਦ ਊਧਮ ਸਿੰਘ ਦਾ ਬੁੱਤ ਲਾਉਣ ਦੀ ਸੇਵਾ ਕਰਵਾਈ ਹੈ | ਖ਼ਜ਼ਾਨਚੀ ਨਿਰਮਲ ਸਿੰਘ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਬੁਲਾਰੇ ਸ਼ਹੀਦ ਊਧਮ ਸਿੰਘ ਦੀ ਜੀਵਨੀ ਬਾਰੇ ਚਾਨਣਾ ਪਾਉਣਗੇ | ਇਸ ਮੌਕੇ ਗੁਰਦਿਆਲ ਸਿੰਘ, ਜੋਰਾ ਸਿੰਘ, ਨਿਰਮਲ ਸਿੰਘ, ਅਪਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Home / ਤਾਜ਼ਾ ਖਬਰਾਂ / ਠੱਟਾ ਪੁਰਾਣਾ / ਪਿੰਡ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ।
Tagged with: nawan thatha nawan thatta pind thatha pind thatta purana thatha purana thatta thatha thatha purana thatta thatta nawan thatta purana