Breaking News
Home / ਤਾਜ਼ਾ ਖਬਰਾਂ / ਪਿੰਡ ਮੰਗੂਪੁਰ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮਾਗਮ 10 ਨਵੰਬਰ ਤੋਂ।

ਪਿੰਡ ਮੰਗੂਪੁਰ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮਾਗਮ 10 ਨਵੰਬਰ ਤੋਂ।

mangupur

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਮੰਗੂਪੁਰ, ਨੂਰੋਵਾਲ, ਹੁਸੈਨਪੁਰ ਦੂਲੋਵਾਲ ਅਤੇ ਇਲਾਕਾ ਨਿਵਾਸੀਆਂ ਵੱਲੋਂ ਸਲਾਨਾ ਸਮਾਗਮ (ਮੇਲਾ ਜਲੇਬੀਆਂ ਵਾਲਾ) 10 ਨਵੰਬਰ ਤੋਂ ਗੁਰਦੁਆਰਾ ਗੁਰੂ ਨਾਨਕ ਨਿਵਾਸ ਮੰਗੂਪੁਰ ਵਿਖੇ ਸ਼ੁਰੂ ਹੋ ਰਿਹਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਸ੍ਰੀ ਅਖੰਡ ਪਾਠਾਂ ਦੀ ਲੜੀ 10 ਨਵੰਬਰ ਦਿਨ ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗੀ | ਇਸ ਦਿਨ ਪਹਿਲੀ ਲੜੀ ਤਹਿਤ 13 ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਅਰੰਭ ਹੋਵੇਗੀ ਜਿਸ ਦੇ 12 ਨਵੰਬਰ ਨੂੰ ਭੋਗ ਪੈਣਗੇ | ਇਸੇ ਦਿਨ ਦੂਜੀ ਲੜੀ ਤਹਿਤ 12 ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਦੇ 14 ਨਵੰਬਰ ਨੂੰ ਭੋਗ ਪੈਣਗੇ | ਇਸ ਉਪਰੰਤ ਦੀਵਾਨ ਸਜਾਏ ਜਾਣਗੇ | ਮੇਲੇ ਦੀ ਸਮਾਪਤੀ 15 ਨਵੰਬਰ ਦਿਨ ਮੰਗਲਵਾਰ ਨੂੰ ਹੋਵੇਗੀ | ਪ੍ਰਬੰਧਕਾਂ ਨੇ ਦੱਸਿਆ ਮੇਲੇ ਦੌਰਾਨ ਗੁਰੂ ਕਾ ਅਤੁੱਟ ਲੰਗਰ ਚੱਲੇਗਾ |

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!