Breaking News
Home / ਤਾਜ਼ਾ ਖਬਰਾਂ / ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਵਿਖੇ ਰੰਗੋਲੀ ਦੇ ਦੀਵੇ ਬਣਾਉਣ ਦੇ ਮੁਕਾਬਲੇ ਕਰਵਾਏ

ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਵਿਖੇ ਰੰਗੋਲੀ ਦੇ ਦੀਵੇ ਬਣਾਉਣ ਦੇ ਮੁਕਾਬਲੇ ਕਰਵਾਏ

d112572638

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਰੰਗੋਲੀ ਬਣਾਉਣ, ਦੀਵੇ ਸਜਾਉਣ ਤੇ ਕਲਾਸਾਂ ਦੇ ਕਮਰਿਆਂ ਦੀ ਸਜਾਵਟ ਕਰਨ ਦੇ ਮੁਕਾਬਲੇ ਕਰਵਾਏ ਗਏ | ਰੰਗੋਲੀ ਮੁਕਾਬਲੇ ਵਿਚ ਕ੍ਰਮਵਾਰ ਗਿਆਰ੍ਹਵੀਂ ਜਮਾਤ, ਬਾਰ੍ਹਵੀਂ ਤੇ ਨੌਵੀਂ ਜਮਾਤ ਅਤੇ ਅੱਠਵੀਂ ਜਮਾਤ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਰਹੇ | ਦੀਵੇ ਸਜਾਉਣ ਦੇ ਮੁਕਾਬਲਿਆਂ ਵਿਚ 11ਵੀਂ ਜਮਾਤ, 7ਵੀਂ ਤੇ 9ਵੀਂ ਜਮਾਤ ਤੇ 5ਵੀਂ ਜਮਾਤ ਨੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਅੰਤ ਵਿਚ ਸਕੂਲ ਪਿ੍ੰਸੀਪਲ ਸ੍ਰੀਮਤੀ ਮਧੂ ਵੱਲੋਂ ਬੱਚਿਆਂ ਦੇ ਊਧਮ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਪ੍ਰੋ: ਚਰਨ ਸਿੰਘ ਪ੍ਰਧਾਨ ਸਕੂਲ ਪ੍ਰਬੰਧਕ ਕਮੇਟੀ, ਮੈਨੇਜਿੰਗ ਡਾਇਰੈਕਟਰ ਡਾ: ਬਲਜੀਤ ਕੌਰ, ਪਿ੍ੰਸੀਪਲ ਸ੍ਰੀਮਤੀ ਮਧੂ, ਵਾਈਸ ਪਿ੍ੰਸੀਪਲ ਸ੍ਰੀਮਤੀ ਅਮਨਦੀਪ ਕੌਰ ਤੇ ਹੋਰ ਅਧਿਆਪਕਾਂ ਵੱਲੋਂ ਦੀਵਾਲੀ ਦੀ ਵਧਾਈ ਦਿੱਤੀ ਗਈ |

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!