Breaking News
Home / ਤਾਜ਼ਾ ਖਬਰਾਂ / ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਸਬੰਧੀ ਸਮਾਗਮ

ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਸਬੰਧੀ ਸਮਾਗਮ

d125395810

(ਸੋਨੀਆ, ਭੋਲਾ)- ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਕਾਮਰਸ ਤੇ ਆਰਟਸ ਗਰੁੱਪ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | 11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ ਤੇ ਤੋਹਫ਼ੇ ਵੀ ਦਿੱਤੇ | ਪ੍ਰੋ. ਚਰਨ ਸਿੰਘ ਪ੍ਰਧਾਨ ਤੇ ਡਾ. ਬਲਜੀਤ ਕੌਰ ਐੱਮ. ਡੀ. ਨੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਆਸ਼ੀਰਵਾਦ ਦਿੱਤਾ | ਉਨ੍ਹਾਂ ਕਿਹਾ ਕਿ ਜੀਵਨ ਵਿਚ ਸਫਲਤਾ ਹਾਸਿਲ ਕਰਨ ਦਾ ਇਕੋ ਇਕ ਤਰੀਕਾ ਸਖ਼ਤ ਮਿਹਨਤ ਤੇ ਲਗਨ ਨਾਲ ਕੰਮ ਕਰਨਾ ਹੈ | ਪਿ੍ੰਸੀਪਲ ਮਧੂ ਗੋਸਵਾਮੀ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸਕੂਲ ਵਿਚ ਬਿਹਤਰ ਵਿੱਦਿਅਕ ਮਾਹੌਲ ਸਿਰਜਣ ਤੇ ਵੱਖ-ਵੱਖ ਖੇਤਰਾਂ ਵਿਚ ਸਕੂਲ ਦਾ ਨਾਂਅ ਰੌਸ਼ਨ ਕਰਨ ਵਿਚ ਪਾਏ ਯੋਗਦਾਨ ਵਾਸਤੇ ਪ੍ਰਸ਼ੰਸਾ ਕੀਤੀ | ਇਸ ਮੌਕੇ ਵਾਈਸ ਪਿ੍ੰ. ਅਮਨਦੀਪ, ਰਾਜਵਿੰਦਰ, ਵਰਿੰਦਰ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ | ਇਸ ਮੌਕੇ ਹੈੱਡ ਗਰਲ ਮਨਪ੍ਰੀਤ, ਬੁਆਏ ਨਵਿੰਦਰ ਸਿੰਘ ਤੇ ਹੋਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ |

 

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!