Breaking News
Home / ਤਾਜ਼ਾ ਖਬਰਾਂ / ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ।

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ।

Result BDSਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ 95 ਫੀਸਦੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਤੇ ਬਾਕੀ ਵਿਦਿਆਰਥੀਆਂ ਨੇ ਦੂਜੇ ਦਰਜੇ ‘ਚ ਵਧੀਆ ਅੰਕ ਲੈ ਕੇ ਪ੍ਰੀਖਿਆ ਪਾਸ ਕੀਤੀ। ਸਕੂਲ ਦੀ ਵਿਦਿਆਰਥਣ ਨਵਪ੍ਰੀਤ ਕੌਰ 81 ਫੀਸਦੀ ਅੰਕ ਲੈ ਕੇ ਪਹਿਲੇ, ਪ੍ਰਭਜੋਤ ਕੌਰ 80 ਫੀਸਦੀ ਅੰਕ ਲੈ ਕੇ ਦੂਜੇ ਤੇ ਸੰਦੀਪ ਕੌਰ 79 ਫੀਸਦੀ ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੀ। ਸਕੂਲ ਦੇ ਸ਼ਾਨਦਾਰ ਨਤੀਜੇ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਚਰਨ ਸਿੰਘ, ਮੈਨੇਜਿੰਗ ਡਾਇਰੈਕਟਰ ਡਾ: ਬਲਜੀਤ ਕੌਰ, ਡਾਇਰੈਕਟਰ ਸ੍ਰੀਮਤੀ ਪੋ੍ਰਮਿਲਾ ਅਰੋੜਾ ਤੇ ਪਿ੍ੰਸੀਪਲ ਸ੍ਰੀ ਹਰੀਸ਼ ਚੰਦਰ ਚੋਪੜਾ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਅਧਿਆਪਕਾਂ ਨੂੰ ਵੀ ਸ਼ਾਬਾਸ਼ ਦਿੱਤੀ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!