Home / ਖਬਰਾਂ ਸਿੱਖ ਜਗਤ ਦੀਆਂ / ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਲਈ ਪੰਜਾਬ ਸਰਕਾਰ ਨੇ 200 ਕਰੋੜ ਦੀ ਰਾਸ਼ੀ ਦਾ ਕੀਤਾ ਐਲਾਨ

ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਲਈ ਪੰਜਾਬ ਸਰਕਾਰ ਨੇ 200 ਕਰੋੜ ਦੀ ਰਾਸ਼ੀ ਦਾ ਕੀਤਾ ਐਲਾਨ

ਧੰਨ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਗਲੇ ਵਰ੍ਹੇ ਮਨਾਇਆ ਜਾਣਾ ਹੈ। ਜਿਸ ਦੇ ਸੰਬੰਧ ਵਿੱਚ ਤਿਆਰੀਆਂ ਹੁਣ ਤੋਂ ਹੀ ਵੱਡੇ ਪੱਧਰ ‘ਤੇ ਜਾਰੀ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸਹਾਇਤਾ ਦੀ ਮੰਗ ਕੀਤੀ ਸੀ। ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 200 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਤੁਰੰਤ 100 ਕਰੋੜ ਰੁਪਏ ਜਾਰੀ ਕਰਨ ਲਈ ਆਖਿਆ ਹੈ।

Guru Nanak Dev 550th Birth Anniversary

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਨਗਰਾਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਅਤੇ ਬਟਾਲਾ ਦੇ ਵਿਕਾਸ ਲਈ ਅਗਲੇ ਵਿੱਤੀ ਸਾਲ ਦੇ ਬਜਟ ਵਿੱਚ ਹੋਰ 100 ਕਰੋੜ ਦਾ ਉਪਬੰਧ ਕਰਨ ਲਈ ਵੀ ਕਿਹਾ ਹੈ। ਪ੍ਰਕਾਸ਼ ਪੁਰਬ ਦੇ ਸਮਾਗਮ ਲਈ ਕਾਇਮ ਕੀਤੀ ਸੂਬਾ ਕਮੇਟੀ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਇਸ ਪਵਿੱਤਰ ਮੌਕੇ ਵੱਖ-ਵੱਖ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਸੌਂਪੀ 2145 ਕਰੋੜ ਰੁਪਏ ਦੀ ਤਜਵੀਜ਼ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਕੋਲ ਪੈਰਵੀ ਕਰਨ ਲਈ ਆਖਿਆ।

Guru Nanak Dev 550th Birth Anniversary

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਜਿੱਥੇ ਪਹਿਲੇ ਸਿੱਖ ਗੁਰੂ ਜੋਤੀ-ਜੋਤਿ ਸਮਾਏ ਸਨ, ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਮੁੱਖ ਸਮਾਗਮਾਂ ਦੌਰਾਨ ਘੱਟੋ-ਘੱਟ ਇਕ ਹਫ਼ਤਾ ਵਿਸ਼ੇਸ਼ ਲਾਂਘੇ ਰਾਹੀਂ ਖੁੱਲੇ ਤੌਰ ’ਤੇ ਜਾਣ ਦੇਣ ਦੀ ਆਗਿਆ ਲਈ ਉਹ ਭਾਰਤੀ ਵਿਦੇਸ਼ੀ ਮੰਤਰਾਲੇ ਨੂੰ ਪੱਤਰ ਲਿਖਣਗੇ ਕਿ ਇਹ ਮਾਮਲਾ ਮੰਤਰਾਲੇ ਵੱਲੋਂ ਪਾਕਿਸਤਾਨੀ ਹਮਰੁਤਬਾ ਕੋਲ ਉਠਾਇਆ ਜਾਵੇ। ਕਮੇਟੀ ਵੱਲੋਂ ਦਿੱਤੇ ਇਕ ਹੋਰ ਸੁਝਾਅ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸੱਭਿਆਚਾਰਕ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਨੂੰ ਧਾਰਮਿਕ ਸੈਰ ਸਪਾਟੇ ਵਜੋਂ ਪੰਜ ਤਖ਼ਤ ਸਾਹਿਬਾਨ ਨੂੰ ਜੋੜਦੀ ਇਕ ਵਿਸ਼ੇਸ਼ ਰੇਲਗੱਡੀ ਚਲਾਉਣ ਦੀ ਸੰਭਾਵਨਾ ਤਲਾਸ਼ਣ ਦੀ ਹਦਾਇਤ ਕੀਤੀ।

Guru Nanak Dev 550th Birth AnniversaryGuru Nanak Dev 550th Birth Anniversary

ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ, 2019 ਨੂੰ ਮੁੱਖ ਸਮਾਗਮ ਕਰਵਾਉਣ ਲਈ ਰੂਪ-ਰੇਖਾ ਉਲੀਕਣ ਵਾਸਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ,ਸੁਖਜਿੰਦਰ ਸਿੰਘ ਰੰਧਾਵਾ,ਵਿਜੇਇੰਦਰ ਸਿੰਗਲਾ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ’ਤੇ ਅਧਾਰਿਤ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ।ਇਹ ਕਮੇਟੀ ਮੁੱਖ ਸਮਾਗਮਾਂ ਦਾ ਸਮਾਂ,ਨਨਕਾਣਾ ਸਾਹਿਬ ਤੋਂ ਅਟਾਰੀ ਬਾਰਡਰ ਵਾਇਆ ਸੁਲਤਾਨਪੁਰ ਲੋਧੀ-ਬਟਾਲਾ ਅਤੇ ਡੇਰਾ ਬਾਬਾ ਨਾਨਕ, ਨਗਰ ਕੀਰਤਨ ਸਜਾਉਣ ਦੇ ਰੂਟ ਬਾਰੇ ਸੁਝਾਅ ਦੇਵੇਗੀ।

Guru Nanak Dev 550th Birth AnniversaryGuru Nanak Dev 550th Birth Anniversary

About thatta

Comments are closed.

Scroll To Top
error: