Breaking News
Home / ਹੁਕਮਨਾਮਾ ਸਾਹਿਬ / ਬੁੱਧਵਾਰ 1 ਮਾਰਚ 2017 (18 ਫੱਗਣ ਮਾਘ ਸੰਮਤ 548 ਨਾਨਕਸ਼ਾਹੀ)

ਬੁੱਧਵਾਰ 1 ਮਾਰਚ 2017 (18 ਫੱਗਣ ਮਾਘ ਸੰਮਤ 548 ਨਾਨਕਸ਼ਾਹੀ)

Today's Mukhwak from G.Damdama Sahib Thatta

ਬੁੱਧਵਾਰ 1 ਮਾਰਚ 2017 (18 ਫੱਗਣ ਮਾਘ ਸੰਮਤ 548 ਨਾਨਕਸ਼ਾਹੀ)

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ {ਅੰਗ 708}

ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ)ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ)ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ)ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ)ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

Web: thatta.in | Fb/PindThatta | Twitter@Pind_Thatta | YouTube/PindThatta | WhatsApp: 98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!