Breaking News
Home / ਹੁਕਮਨਾਮਾ ਸਾਹਿਬ / ਬੁੱਧਵਾਰ 20 ਅਪ੍ਰੈਲ 2016 (8 ਵੈਸਾਖ ਸੰਮਤ 548 ਨਾਨਕਸ਼ਾਹੀ)

ਬੁੱਧਵਾਰ 20 ਅਪ੍ਰੈਲ 2016 (8 ਵੈਸਾਖ ਸੰਮਤ 548 ਨਾਨਕਸ਼ਾਹੀ)

mukhwak

ਬੁੱਧਵਾਰ 20 ਅਪ੍ਰੈਲ 2016 (8 ਵੈਸਾਖ ਸੰਮਤ 548 ਨਾਨਕਸ਼ਾਹੀ)

ਬਿਲਾਵਲੁ ਮਹਲਾ ੫ ॥ ਦੋਵੈ ਥਾਵ ਰਖੇ ਗੁਰ ਸੂਰੇ ॥ ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥ ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥ ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥ ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥ {ਅੰਗ 825}

ਅਰਥ: (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਸੂਰਮਾ ਗੁਰੂ (ਉਸ ਦਾ ਇਹ ਲੋਕ ਅਤੇ ਪਰਲੋਕ) ਦੋਵੇਂ ਹੀ (ਵਿਗੜਨ ਤੋਂ) ਬਚਾ ਲੈਂਦਾ ਹੈ। ਪਰਮਾਤਮਾ ਨੇ (ਸਦਾ ਹੀ ਅਜੇਹੇ ਮਨੁੱਖ ਦੇ) ਇਹ ਲੋਕ ਅਤੇ ਪਰਲੋਕ ਸੋਹਣੇ ਬਣਾ ਦਿੱਤੇ, ਉਸ ਮਨੁੱਖ ਦੇ ਸਾਰੇ ਹੀ ਕੰਮ ਸਫਲ ਹੋ ਜਾਂਦੇ ਹਨ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਦਿਆਂ ਆਨੰਦ ਪ੍ਰਾਪਤ ਹੁੰਦਾ ਹੈ, ਆਤਮਕ ਅਡੋਲਤਾ ਵਿਚ ਟਿਕੇ ਰਹੀਦਾ ਹੈ, ਗੁਰੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਪ੍ਰਾਪਤ ਹੁੰਦਾ ਹੈ, ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, (ਪ੍ਰਭੂਚਰਨਾਂ ਵਿਚ) ਟਿਕਾਉ ਪ੍ਰਾਪਤ ਹੁੰਦਾ ਹੈ, ਜਨਮ ਤੋਂ ਮਰਨ ਤਕ ਦੇ ਸਾਰੇ ਚਿੰਤਾਝੋਰੇ ਮਿਟ ਜਾਂਦੇ ਹਨ।੧। ਹੇ ਨਾਨਕ! (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਹਰਿਨਾਮ ਜਪਦਾ ਹੈ, ਉਹ ਸੰਸਾਰਸਮੁੰਦਰ ਦੇ ਸਾਰੇ) ਡਰਾਂ ਭਰਮਾਂ ਤੋਂ ਪਾਰ ਲੰਘ ਜਾਂਦਾ ਹੈ, ਜਮਦੂਤਾਂ ਬਾਰੇ ਭੀ ਉਸ ਦੇ ਸਾਰੇ ਡਰ ਮੁੱਕ ਜਾਂਦੇ ਹਨ, ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਦਿੱਸਦਾ ਹੈ, ਉਹ ਮਨੁੱਖ ਸਾਰੇ ਦੁਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਅਤੇ ਅੰਦਰ ਬਾਹਰ ਹਰ ਥਾਂ ਪ੍ਰਭੂ ਨੂੰ ਆਪਣੇ ਅੰਗਸੰਗ ਵੱਸਦਾ ਵੇਖਦਾ ਹੈ।੨।੨੨।੧੦੮।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in | fb/PindThatta | WhatsApp: 98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!