Breaking News
Home / ਹੁਕਮਨਾਮਾ ਸਾਹਿਬ / ਮੰਗਲਵਾਰ 3 ਮਈ 2016 (21 ਵੈਸਾਖ ਸੰਮਤ 548 ਨਾਨਕਸ਼ਾਹੀ)

ਮੰਗਲਵਾਰ 3 ਮਈ 2016 (21 ਵੈਸਾਖ ਸੰਮਤ 548 ਨਾਨਕਸ਼ਾਹੀ)

Damdama Sahib Thatta

ਮੰਗਲਵਾਰ 3 ਮਈ 2016 (21 ਵੈਸਾਖ ਸੰਮਤ 548 ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥{ਅੰਗ678}

ਅਰਥ: ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇਘਰ ਵਿਚ ਟਿਕਿਆ ਰਹੁ (ਆ ਜਾ)ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ,ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇਘਰ ਵਿਚ ਆਤਮਕ ਆਨੰਦ ਦੇ(ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨। (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

ਦੇਖੋ ਮੇਲਾ ਸਤਾਈਆਂ ਦਾ ਸਿੱਧਾ ਪ੍ਰਸਾਰਣ: 7, 8 ਮਈ 7pm ਤੋਂ 12pm ਅਤੇ 9 ਮਈ 9am ਵਜੇ ਤੋਂ 4pm (IST) ਤੱਕ।

www.thatta.in | fb/PindThatta | WhatsApp: 98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!