Breaking News
Home / ਹੁਕਮਨਾਮਾ ਸਾਹਿਬ / ਮੰਗਲਵਾਰ 5 ਜੁਲਾਈ 2016 (22 ਹਾੜ ਸੰਮਤ 548 ਨਾਨਕਸ਼ਾਹੀ)

ਮੰਗਲਵਾਰ 5 ਜੁਲਾਈ 2016 (22 ਹਾੜ ਸੰਮਤ 548 ਨਾਨਕਸ਼ਾਹੀ)

Damdama Sahib Thatta

ਮੰਗਲਵਾਰ 5 ਜੁਲਾਈ 2016 (22 ਹਾੜ ਸੰਮਤ 548 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਆਗੈ ਸੁਖੁ ਗੁਰਿ ਦੀਆ ॥ ਪਾਛੈ ਕੁਸਲ ਖੇਮ ਗੁਰਿ ਕੀਆ ॥ ਸਰਬ ਨਿਧਾਨ ਸੁਖ ਪਾਇਆ ॥ ਗੁਰੁ ਅਪੁਨਾ ਰਿਦੈ ਧਿਆਇਆ ॥੧॥ ਅਪਨੇ ਸਤਿਗੁਰ ਕੀ ਵਡਿਆਈ ॥ ਮਨ ਇਛੇ ਫਲ ਪਾਈ ॥ ਸੰਤਹੁ ਦਿਨੁ ਦਿਨੁ ਚੜੈ ਸਵਾਈ ॥ ਰਹਾਉ ॥ ਜੀਅ ਜੰਤ ਸਭਿ ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥ ਸਹਜ ਸੁਭਾਇ ਮਿਲੇ ਗੋਪਾਲਾ ਨਾਨਕ ਸਾਚਿ ਪਤੀਨੇ ॥੨॥੩॥੬੭॥ {ਅੰਗ 626}

ਅਰਥ: ਹੇ ਸੰਤ ਜਨੋ! (ਵੇਖੋ) ਆਪਣੇ ਗੁਰੂ ਦੀ ਉੱਚੀ ਆਤਮਕ ਅਵਸਥਾ। (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮਨਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ। ਗੁਰੂ ਦੀ ਇਹ ਉਦਾਰਤਾ ਦਿਨੋ ਦਿਨ ਵਧਦੀ ਚਲੀ ਜਾਂਦੀ ਹੈ।ਰਹਾਉ। ਹੇ ਸੰਤ ਜਨੋ! ਜਿਸ ਮਨੁੱਖ ਨੇ ਆਪਣੇ ਗੁਰੂ ਨੂੰ (ਆਪਣੇ) ਹਿਰਦੇ ਵਿਚ ਵਸਾ ਲਿਆ, ਉਸ ਨੇ ਸਾਰੇ (ਆਤਮਕ) ਖ਼ਜ਼ਾਨੇ ਸਾਰੇ ਆਨੰਦ ਪ੍ਰਾਪਤ ਕਰ ਲਏ। ਗੁਰੂ ਨੇ ਉਸ ਮਨੁੱਖ ਨੂੰ ਅਗਾਂਹ ਆਉਣ ਵਾਲੇ ਜੀਵਨਰਾਹ ਵਿਚ ਸੁੱਖ ਬਖ਼ਸ਼ ਦਿੱਤਾ, ਬੀਤੇ ਸਮੇ ਵਿਚ ਭੀ ਗੁਰੂ ਨੇ ਉਸ ਨੂੰ ਸੁਖ ਆਨੰਦ ਬਖ਼ਸ਼ਿਆ।੧। ਹੇ ਸੰਤ ਜਨੋ! (ਜੇਹੜੇ ਭੀ ਜੀਵ ਗੁਰੂ ਦੀ ਸ਼ਰਨ ਪੈਂਦੇ ਹਨ ਉਹ) ਸਾਰੇ ਹੀ ਜੀਵ ਦਇਆਭਰਪੂਰ (ਹਿਰਦੇ ਵਾਲੇ) ਹੋ ਜਾਂਦੇ ਹਨ, ਪ੍ਰਭੂ ਉਹਨਾਂ ਨੂੰ ਆਪਣੇ ਬਣਾ ਲੈਂਦਾ ਹੈ। ਹੇ ਨਾਨਕ! (ਅੰਦਰ ਪੈਦਾ ਹੋ ਚੁਕੀ) ਆਤਮਕ ਅਡੋਲਤਾ ਤੇ ਪ੍ਰੀਤਿ ਦੇ ਕਾਰਨ ਉਹਨਾਂ ਨੂੰ ਸ੍ਰਿਸ਼ਟੀ ਦਾ ਪਾਲਕਪ੍ਰਭੂ ਮਿਲ ਪੈਂਦਾ ਹੈ, ਉਹ ਸਦਾਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਮਗਨ ਰਹਿੰਦੇ ਹਨ।੨।੩।੬੭।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in | fb/PindThatta | WhatsApp: 98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!