ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਬੂਲਪੁਰ ਵੱਲੋਂ ਬਸਤੀ ਬੂਲਪੁਰ ਦੀ ਧਰਮਸ਼ਾਲਾ ਵਿੱਚ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਵਾਤਾਵਰਣ ਵਿਚ ਵਧ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਉੱਘੇ ਸਮਾਜ ਸੇਵੀ, ਵਾਤਾਵਰਣ ਪ੍ਰੇਮੀ ਅਤੇ ਰਿਟਾ. ਬੀ.ਪੀ.ਈ.ਓ. ਸ. ਸਾਧੂ ਸਿੰਘ ਬੂਲਪੁਰ ਨੇ ਮੌਜੂਦ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਮਨੁੱਖ ਦਾ ਰੁੱਖਾਂ ਬਿਨਾਂ ਜਿਉਂਦੇ ਰਹਿਣਾ ਬਹੁਤ ਹੀ ਮੁਸ਼ਕਿਲ ਹੈ। ਉਹਨਾਂ ਨੇ ਕਿਹਾ ਕਿ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਸਮਾਜ ਦੇ ਭਲੇ ਲਈ ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ। ਇਸ ਮੌਕੇ ਸ. ਸਾਧੂ ਸਿੰਘ ਰਿਟਾ. ਬੀ.ਪੀ.ਈ.ਓ., ਕਲੱਬ ਪ੍ਰਧਾਨ ਸਤਨਾਮ ਸਿੰਘ, ਕੁਲਦੀਪ ਸਿੰਘ, ਬਾਦਸ਼ਾਹ ਖਾਨ, ਹਰਪ੍ਰੀਤ ਸਿੰਘ, ਸ਼ਰਾਫਤ ਅਲੀ, ਸਾਹਿਲ, ਗਗਨਦੀਪ ਸਿੰਘ ਅਤੇ ਗੁਰਸੇਵਕ ਸਿੰਘ ਪ੍ਰਧਾਨ ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Check Also
ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …