Breaking News
Home / ਹੁਕਮਨਾਮਾ ਸਾਹਿਬ / ਵੀਰਵਾਰ 1 ਜਨਵਰੀ 2015 (ਮੁਤਾਬਿਕ 17 ਪੋਹ ਸੰਮਤ 546 ਨਾਨਕਸ਼ਾਹੀ)

ਵੀਰਵਾਰ 1 ਜਨਵਰੀ 2015 (ਮੁਤਾਬਿਕ 17 ਪੋਹ ਸੰਮਤ 546 ਨਾਨਕਸ਼ਾਹੀ)

11ਸੋਰਠਿ ਮਹਲਾ ੫ ॥ ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥ ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥੧॥ ਹਮ ਸੰਤਨ ਸਿਉ ਬਣਿ ਆਈ ॥ ਪੂਰਬਿ ਲਿਖਿਆ ਪਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥ ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥੨॥ ਸੰਤਨ ਮੋ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥ ਧਰਮ ਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ ॥੩॥ ਮਹਾ ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ॥੪॥੮॥੧੯॥{ਅੰਗ 614}

ਪਦਅਰਥ: ਰੇਨੁਚਰਨਧੂੜ। ਪਿਆਰੇਹੇ ਪਿਆਰੇ ਪ੍ਰਭੂ! ਓਟਆਸਰਾ। ਸਤਾਣੀਤਾਣੀ, ਤਾਣ ਵਾਲੀ, ਤਕੜੀ।੧।

ਸਿਉਨਾਲ। ਬਣਿ ਆਈਪ੍ਰੀਤਿ ਬਣ ਗਈ ਹੈ। ਪੂਰਬਿ ਲਿਖਿਆਪੂਰਬਲੇ ਭਾਗਾਂ ਅਨੁਸਾਰ ਲਿਖਿਆ ਲੇਖ। ਭਾਈਪ੍ਰੇਮੀ।ਰਹਾਉ।

ਲੇਵਾ ਦੇਵੀਲੈਣਦੇਣ। ਬਿਉਹਾਰਾਵਰਤਣਵਿਹਾਰ। ਲਾਹਾਲਾਭ। ਭੰਡਾਰਾਖ਼ਜ਼ਾਨੇ।੨।

ਮੋ ਕਉਮੈਨੂੰ। ਪੂੰਜੀਹਰਿਨਾਮ ਦਾ ਸਰਮਾਇਆ। ਸਉਪੀਹਵਾਲੇ ਕੀਤੀ, ਦਿੱਤੀ। ਧੋਖਾਫ਼ਿਕਰ। ਕਹਾ ਕਰੈਗੋਕੁਝ ਨਹੀਂ ਕਰ ਸਕੇਗਾ। ਫਾਟਿਓਪਾਟ ਗਿਆ ਹੈ। ਸਗਲੋਸਾਰਾ।੩।

ਪਰਸਾਦੇਪਰਸਾਦਿ, ਕਿਰਪਾ ਨਾਲ। ਮਾਨਿਆਪਤੀਜ ਗਿਆ ਹੈ। ਰੰਗਿਪ੍ਰੇਮਰੰਗ ਵਿਚ। ਰਤੇਰੰਗਿਆ ਗਿਆ। ਬਿਸਮਾਦੇਅਸਚਰਜ ਪ੍ਰਭੂ ਦੇ।

ਅਰਥ: ਹੇ ਪ੍ਰਭੂ! ਤੇਰੇ ਸੰਤਾਂ ਨਾਲ ਮੇਰੀ ਪ੍ਰੀਤਿ ਬਣ ਗਈ ਹੈ। ਪਿਛਲੇ ਲਿਖੇ ਲੇਖ ਅਨੁਸਾਰ ਇਹ ਪ੍ਰਾਪਤੀ ਹੋਈ ਹੈ। ਹੁਣ ਮੇਰਾ ਇਹ ਮਨ ਤੇਰਾ ਪ੍ਰੇਮੀ ਬਣ ਗਿਆ ਹੈ।ਰਹਾਉ।

ਹੇ ਪਿਆਰੇ ਪ੍ਰਭੂ! (ਮੇਹਰ ਕਰ) ਮੈਂ ਤੇਰੇ ਸੰਤ ਜਨਾਂ ਦੀ ਚਰਨਧੂੜ ਬਣਿਆ ਰਹਾਂ, ਸੰਤ ਜਨਾਂ ਦੀ ਸਰਨ ਪਿਆ ਰਹਾਂ। ਸੰਤ ਹੀ ਮੇਰਾ ਤਕੜਾ ਸਹਾਰਾ ਹਨ, ਸੰਤ ਜਨ ਹੀ ਮੇਰੇ ਜੀਵਨ ਨੂੰ ਸੋਹਣਾ ਬਣਾਣ ਵਾਲੇ ਹਨ।੧।

(ਹੇ ਪ੍ਰਭੂ! ਤੇਰੀ ਮੇਹਰ ਨਾਲ) ਸੰਤ ਜਨਾਂ ਨਾਲ ਹੀ ਮੇਰਾ ਲੈਣਦੇਣ ਤੇ ਵਰਤਣਵਿਹਾਰ ਹੈ। ਸੰਤ ਜਨਾਂ ਨਾਲ ਰਹਿ ਕੇ ਮੈਂ ਇਹ ਲਾਭ ਖੱਟਿਆ ਹੈ ਕਿ ਮੇਰੇ ਅੰਦਰ ਭਗਤੀ ਦੇ ਖ਼ਜ਼ਾਨੇ ਭਰ ਗਏ ਹਨ।੨।

ਹੇ ਭਾਈ! ਜਦੋਂ ਤੋਂ ਸੰਤ ਜਨਾਂ ਨੇ ਮੈਨੂੰ ਪਰਮਾਤਮਾ ਦੀ ਭਗਤੀ ਦੀ ਰਾਸਿਪੂੰਜੀ ਦਿੱਤੀ ਹੈ, ਤਦੋਂ ਤੋਂ ਮੇਰੇ ਮਨ ਦਾ ਚਿੰਤਾਫ਼ਿਕਰ ਲਹਿ ਗਿਆ ਹੈ। (ਮੇਰੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ) ਸਾਰਾ ਹੀ ਹਿਸਾਬ ਦਾ ਕਾਗਜ਼ ਪਾਟ ਚੁਕਾ ਹੈ। ਹੁਣ ਧਰਮਰਾਜ ਮੈਥੋਂ ਕੋਈ ਪੁੱਛ ਨਹੀਂ ਕਰੇਗਾ।੩।

ਹੇ ਭਾਈ! ਸੰਤ ਜਨਾਂ ਦੀ ਕਿਰਪਾ ਨਾਲ ਮੇਰੇ ਅੰਦਰ ਬੜਾ ਆਤਮਕ ਆਨੰਦ ਬਣਿਆ ਪਿਆ ਹੈ। ਹੇ ਨਾਨਕ! ਆਖਮੇਰਾ ਮਨ ਪਰਮਾਤਮਾ ਨਾਲ ਪਤੀਜ ਗਿਆ ਹੈ, ਅਸਚਰਜ ਪ੍ਰਭੂ ਦੇ ਪ੍ਰੇਮਰੰਗ ਵਿਚ ਮੈਂ ਰੰਗਿਆ ਗਿਆ ਹਾਂ।੪।੮।੧੯।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!