Breaking News
Home / ਹੁਕਮਨਾਮਾ ਸਾਹਿਬ / ਵੀਰਵਾਰ 28 ਮਈ 2015 (14 ਜੇਠ ਸੰਮਤ 547 ਨਾਨਕਸ਼ਾਹੀ)

ਵੀਰਵਾਰ 28 ਮਈ 2015 (14 ਜੇਠ ਸੰਮਤ 547 ਨਾਨਕਸ਼ਾਹੀ)

Huqam

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ {ਅੰਗ 680}

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)ਰਹਾਉ। ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕੀ ਫਤਹਿ॥
for more details, please visit www.thatta.in
ਪੰਜਾਬ ਦੇ ਕਿਸੇ ਪਿੰਡ ਦੀ ਪੰਜਾਬੀ ਭਾਸ਼ਾ ਵਿੱਚ ਬਣੀ ਹੋਈ ਪਹਿਲੀ ਵੈਬਸਾਈਟ।

Whatsapp alerts +91-98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!