Breaking News
Home / ਹੁਕਮਨਾਮਾ ਸਾਹਿਬ / ਸ਼ਨੀਵਾਰ 21 ਫਰਵਰੀ 2015 (ਮੁਤਾਬਿਕ 9 ਫੱਗਣ ਸੰਮਤ 546 ਨਾ:)

ਸ਼ਨੀਵਾਰ 21 ਫਰਵਰੀ 2015 (ਮੁਤਾਬਿਕ 9 ਫੱਗਣ ਸੰਮਤ 546 ਨਾ:)

Huqam

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ {ਪੰਨਾ 705-706}ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ {ਅੰਗ 706}

ਪਦਅਰਥ: ਆਦਿਜਗਤ ਦੇ ਸ਼ੁਰੂ ਤੋਂ। ਪੂਰਨਸਭ ਥਾਂ ਮੌਜੂਦ। ਮਧਿਵਿਚਕਾਰਲੇ ਸਮੇ। ਅੰਤਿਜਗਤ ਦੇ ਮੁੱਕ ਜਾਣ ਤੇ। ਸਰਬਤ੍ਰ ਰਮਣੰਹਰ ਥਾਂ ਵਿਆਪਕ ਪ੍ਰਭੂ ਨੂੰ। ਅਘਪਾਪ। ਜਗਦੀਸੁਰਹ—(ਜਗਤ+ਈਸੁਰ) ਜਗਤ ਦਾ ਮਾਲਕ।੧। ਪੇਖਨਵੇਖਣ ਵਾਲਾ। ਦ੍ਰਿੜੀਐਪੱਕੀ ਤਰ੍ਹਾਂ ਟਿਕਾ ਰੱਖੀਏ। ਸਾਚੁਸਦਾਥਿਰ ਰਹਿਣ ਵਾਲੇ ਪ੍ਰਭੂ ਨੂੰ। ਪੂਰਿ ਰਹਿਓਮੌਜੂਦ ਹੈ। ਸਰਬਤ੍ਰ ਮੈਹਰ ਥਾਂ ਵਿਆਪਕ। ਹਰਿ ਰੰਗਿਹਰੀ ਦੇ ਪਿਆਰ ਵਿਚ। ਰਾਚੁਇਕ ਇਕ ਹੋ ਜਾ, ਲੀਨ ਹੋ ਜਾ।੨। ਪਦਅਰਥ: ਨਿਰੰਜਨੁਨਿਰਅੰਜਨੁ {ਅੰਜਨੁਕਾਲਖ, ਮਾਇਆ} ਮਾਇਆ ਤੋਂ ਨਿਰਲੇਪ। ਕਰਣਰਚਿਆ ਹੋਇਆ ਜਗਤ। ਕਰਣ ਕਾਰਣਸਾਰੇ ਜਗਤ ਦਾ ਮੂਲ। ਖਿਨੁਪਲ, ਰਤਾ ਕੁ ਸਮਾ। ਥਾਪਿਪੈਦਾ ਕਰ ਕੇ। ਉਥਾਪਦਾਨਾਸ ਕਰ ਦੇਂਦਾ ਹੈ। ਖੰਡਧਰਤੀ ਦੇ ਟੋਟੇ, ਵੱਡੇ ਵੱਡੇ ਦੇਸ। ਬ੍ਰਹਮੰਡਸਾਰਾ ਜਗਤ। ਦੀਪਜਜ਼ੀਰੇ। ਲੋਈਜਗਤ, ਲੋਕ। ਨਿਰਮਲਪਵਿਤ੍ਰ। ਸੁਸੋ, ਉਹੀ।

ਅਰਥ: ਸੰਤ ਜਨ ਉਸ ਸਰਬਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧। ਉਸ ਸਦਾਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨। ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ। ਜਿਸ ਮਨੁੱਖ ਨੂੰ (ਇਹ) ਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!