Home / ਹੁਕਮਨਾਮਾ ਸਾਹਿਬ / ਦਮਦਮਾ ਸਾਹਿਬ ਠੱਟਾ / ਸ਼ੁੱਕਰਵਾਰ 13 ਮਈ 2016 (31 ਵੈਸਾਖ ਸੰਮਤ 548 ਨਾਨਕਸ਼ਾਹੀ)

ਸ਼ੁੱਕਰਵਾਰ 13 ਮਈ 2016 (31 ਵੈਸਾਖ ਸੰਮਤ 548 ਨਾਨਕਸ਼ਾਹੀ)

Damdama Sahib Thatta

ਸ਼ੁੱਕਰਵਾਰ 13 ਮਈ 2016 (31 ਵੈਸਾਖ ਸੰਮਤ 548 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥{ਅੰਗ 628}

ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। (ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ)੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿਸਾਲਾਹ ਕਰਨ ਨਾਲ ਵਿਕਾਰਾਂ ਦੀ ਠਗਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀਸਾਥੀ ਬਣ ਗਏ।੩। (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in | fb/PindThatta | WhatsApp: 98728-98928

About thatta

Comments are closed.

Scroll To Top
error: