Home / ਹੁਕਮਨਾਮਾ ਸਾਹਿਬ / ਦਮਦਮਾ ਸਾਹਿਬ ਠੱਟਾ / ਸ਼ੁੱਕਰਵਾਰ 15 ਜੁਲਾਈ 2016 (32 ਹਾੜ ਸੰਮਤ 548 ਨਾਨਕਸ਼ਾਹੀ)

ਸ਼ੁੱਕਰਵਾਰ 15 ਜੁਲਾਈ 2016 (32 ਹਾੜ ਸੰਮਤ 548 ਨਾਨਕਸ਼ਾਹੀ)

Damdama Sahib Thatta

ਸ਼ੁੱਕਰਵਾਰ 15 ਜੁਲਾਈ 2016 (32 ਹਾੜ ਸੰਮਤ 548 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥ ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥ ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥ ਗੁਨ ਗੋਬਿੰਦ ਨਿਤ ਗਾਈਐ ॥ ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥ {ਅੰਗ 624}

ਅਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਕੌਲ ਫੁੱਲ ਵਰਗੇ ਕੋਮਲ ਚਰਨ ਆਪਣੇ ਹਿਰਦੇ ਵਿਚ ਵਸਾ ਲਏ, (ਉਸ ਦੀ ਜ਼ਿੰਦਗੀ ਦੇ ਰਸਤੇ ਵਿਚ) ਰਤਾ ਭਰ ਭੀ ਕੋਈ ਰੁਕਾਵਟ ਨਹੀਂ ਆਉਂਦੀ। ਗੁਰੂ ਉਸ ਦੇ ਸਾਰੇ ਕੰਮ ਸਵਾਰ ਦੇਂਦਾ ਹੈ।੧।ਰਹਾਉ। ਹੇ ਭਾਈ! ਪੂਰੇ ਗੁਰੂ ਨੇ (ਮੈਨੂੰ ਆਤਮਕ ਜੀਵਨ ਵਿਚ) ਸਫਲਤਾ ਦਿੱਤੀ ਹੈ, (ਮੈਨੂੰ) ਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ। ਮੇਰੇ ਅੰਦਰ ਆਤਮਕ ਸੁਖ ਆਨੰਦ ਬਣ ਗਿਆ ਹੈਇਹ ਹੈ ਇਸ਼ਨਾਨ (ਜੋ ਮੈਂ ਗੁਰੂਸਰ ਵਿਚ ਕੀਤਾ ਹੈ)ਮੈਂ ਪਰਮਾਤਮਾ ਤੋਂ ਸਦਕੇ ਜਾਂਦਾ ਹਾਂ (ਜਿਸ ਨੇ ਮੈਨੂੰ ਗੁਰੂ ਮਿਲਾ ਦਿੱਤਾ ਹੈ)੧। ਹੇ ਭਾਈ! ਗੁਰੂ ਨੂੰ ਮਿਲ ਕੇ ਮਨੁੱਖ ਖੋਟੀ ਮਤਿ ਦੂਰ ਕਰ ਲੈਂਦਾ ਹੈ। ਵਿਕਾਰੀ ਮਨੁੱਖ ਭੀ ਗੁਰੂ ਨੂੰ ਮਿਲ ਕੇ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਜੇਹੜੇ ਭੀ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਗੁਰੂ ਦੀ ਸੰਗਤਿ ਵਿਚ ਆਤਮਕ) ਇਸ਼ਨਾਨ ਕਰਦੇ ਹਨ (ਮਨ ਨੂੰ ਆਤਮਕ ਜੀਵਨ ਦੇਣ ਵਾਲੇ ਨਾਮਜਲ ਨਾਲ ਇਸ਼ਨਾਨ ਕਰਾਂਦੇ ਹਨ) ਉਹਨਾਂ ਦੇ ਸਾਰੇ (ਪਿਛਲੇ) ਕਮਾਏ ਹੋਏ ਪਾਪ ਲਹਿ ਜਾਂਦੇ ਹਨ।੨। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਸਦਾ ਪ੍ਰਭੂ ਦੀ ਸਿਫ਼ਤਿਸਾਲਾਹ ਦੇ ਗੀਤ ਗਾਣੇ ਚਾਹੀਦੇ ਹਨ। ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਹ (ਪ੍ਰਭੂਦਰ ਤੋਂ) ਮਨਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।੩। ਹੇ ਦਾਸ ਨਾਨਕ! (ਆਖ-) ਪਰਮਾਤਮਾ ਆਪਣਾ ਮੁੱਢਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਕਾਇਮ ਰੱਖਦਾ ਹੈ। ਉਹ ਪਰਮਾਤਮਾ ਸਭ ਤੋਂ ਵੱਡਾ ਹੈ, ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਆਨੰਦਸਰੂਪ ਹੈ। ਜੇਹੜਾ ਮਨੁੱਖ ਉਸ ਦਾ ਨਾਮ ਸਿਮਰਦਾ ਹੈ, ਉਸ ਸਭ ਤੋਂ ਉੱਚੇ ਆਨੰਦ ਦੇ ਮਾਲਕ ਨੂੰ ਜਪ ਜਪ ਕੇ ਉਹ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।੪।੧੦।੬੦।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.infb/PindThatta | YouTube/PindThatta | WhatsApp: 98728-98928

About thatta

Comments are closed.

Scroll To Top
error: