Breaking News
Home / ਹੁਕਮਨਾਮਾ ਸਾਹਿਬ / ਸ਼ੁੱਕਰਵਾਰ 17 ਫਰਵਰੀ 2017 (6 ਫੱਗਣ ਮਾਘ ਸੰਮਤ 548 ਨਾਨਕਸ਼ਾਹੀ)

ਸ਼ੁੱਕਰਵਾਰ 17 ਫਰਵਰੀ 2017 (6 ਫੱਗਣ ਮਾਘ ਸੰਮਤ 548 ਨਾਨਕਸ਼ਾਹੀ)

ਸ਼ੁੱਕਰਵਾਰ 17 ਫਰਵਰੀ 2017 (6 ਫੱਗਣ ਮਾਘ ਸੰਮਤ 548 ਨਾਨਕਸ਼ਾਹੀ)

ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ {ਅੰਗ 694}

ਅਰਥ:- (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।1। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?। ਰਹਾਉ। ਰਵਿਦਾਸ ਆਖਦਾ ਹੈ—ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।2।1। ਭਾਵ:- ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀਫ਼ਤਹਿ ॥

Web: thatta.in | Fb/PindThatta | Twitter@Pind_Thatta | YouTube/PindThatta | WhatsApp: 98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!