Breaking News
Home / ਹੁਕਮਨਾਮਾ ਸਾਹਿਬ / ਸ਼ੁੱਕਰਵਾਰ 26 ਦਸੰਬਰ 2014 (ਮੁਤਾਬਿਕ 11 ਪੋਹ ਸੰਮਤ 546 ਨਾਨਕਸ਼ਾਹੀ)

ਸ਼ੁੱਕਰਵਾਰ 26 ਦਸੰਬਰ 2014 (ਮੁਤਾਬਿਕ 11 ਪੋਹ ਸੰਮਤ 546 ਨਾਨਕਸ਼ਾਹੀ)

11

ਬਿਲਾਵਲੁ ਮਹਲਾ ੫ ॥ ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥ ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿ ਰਾਇਆ ॥੧॥ ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥ ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ ਆਇਆ ॥੧॥ ਰਹਾਉ ॥ ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥ ਕਰਮ ਭੂਮਿ ਹਰਿ ਨਾਮੁ ਬੋਇ ਅਉਸਰੁ ਦੁਲਭਾਇਆ ॥੨॥ ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥ ਪਤਿਤ ਪੁਨੀਤ ਘਣੇ ਕਰੇ ਠਾਕੁਰ ਬਿਰਦਾਇਆ ॥੩॥ ਮਤ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥ ਨਾਨਕ ਤਿਸੁ ਪਤਿ ਰਾਖਸੀ ਜੋ ਪ੍ਰਭਿ ਪਹਿਰਾਇਆ ॥੪॥੧੬॥੪੬॥ {ਅੰਗ 812}

ਪਦਅਰਥ: ਅਟਲਕਦੇ ਨਾਹ ਟਲਣ ਵਾਲੇ। ਸਾਧੂ ਬਚਨਗੁਰੂ ਦੇ ਬਚਨ। ਜਨਾਹੇ ਭਾਈ! ਸਭ ਮਹਿਸਾਰੀ ਸ੍ਰਿਸ਼ਟੀ ਵਿਚ। ਪ੍ਰਗਟਾਇਆਪਰਗਟ ਕਰ ਦਿੱਤਾ ਹੈ। ਸਾਧ ਸੰਗੁਗੁਰੂ ਦਾ ਸੰਗ। ਤਿਸੁਉਸ (ਮਨੁੱਖ)ਨੂੰ। ਭੈਟੇਮਿਲ ਪੈਂਦਾ ਹੈ।੧।

ਪਰਤੀਤਿਯਕੀਨ, ਨਿਸ਼ਚਾ। ਜਪਿਜਪ ਕੇ। ਸਭਿਸਾਰੇ ਜੀਵ। ਘਰਿਘਰ ਵਿਚ, ਪ੍ਰਭੂਚਰਨਾਂ ਵਿਚ।੧।ਰਹਾਉ।

ਸਹਸਾਇਆਸਹਸਾ, ਸ਼ੱਕ। ਕਰਮ ਭੂਮਿਕਰਮ (ਬੀਜਣ ਵਾਸਤੇ) ਧਰਤੀ, ਮਨੁੱਖਾ ਜਨਮ, ਮਨੁੱਖਾ ਸਰੀਰ। ਬੋਇਬੀਜੋ। ਅਉਸਰੁਮੌਕਾ, ਸਮਾ, ਮਨੁੱਖਾ ਜਨਮ ਦਾ ਸਮਾ। ਦੁਲਭਾਇਆਮੁਸ਼ਕਿਲ ਨਾਲ ਮਿਲਣ ਵਾਲਾ।੨।

ਅੰਤਰਜਾਮੀਹਰੇਕ ਦੇ ਦਿਲ ਦੀ ਜਾਣਨ ਵਾਲਾ। ਪਤਿਤਵਿਕਾਰੀ, (ਪਾਪਾਂ ਵਿਚ) ਡਿੱਗੇ ਹੋਏ। ਪੁਨੀਤਪਵਿੱਤਰ। ਘਣੇਅਨੇਕਾਂ, ਬਹੁਤ। ਬਿਰਦਾਇਆਬਿਰਦਾ, ਮੁੱਢਕਦੀਮਾਂ ਦਾ ਸੁਭਾਉ।੩।

ਮਾਨੁਖ ਜਨਹੇ ਮਨੁੱਖੋ! ਮਾਇਆ ਭਰਮਾਇਆਮਾਇਆ ਦੀ ਭਟਕਣਾ ਵਿਚ ਪੈ ਕੇ। ਪਤਿਇੱਜ਼ਤ। ਪ੍ਰਭਿਪ੍ਰਭੂ ਨੇ। ਪਹਿਰਾਇਆਪਹਿਨਾਇਆ, ਸਿਰੋਪਾ ਦਿੱਤਾ, ਵਡਿਆਈ ਦਿੱਤੀ।੪।

ਅਰਥ: ਹੇ ਭਾਈ! ਸਾਰੇ ਜੀਵ (ਹੋਰ ਹੋਰ) ਅਨੇਕਾਂ ਗੱਲਾਂ ਕਰ ਕੇ ਥੱਕ ਜਾਂਦੇ ਹਨ (ਹੋਰ ਹੋਰ ਗੱਲਾਂ ਸਫਲ ਨਹੀਂ ਹੁੰਦੀਆਂ), ਗੁਰੂ (ਹੀ) ਪ੍ਰਭੂਚਰਨਾਂ ਵਿਚ (ਜੀਵ ਨੂੰ) ਲਿਆ ਜੋੜਦਾ ਹੈ। (ਗੁਰੂ ਹੀ) ਪਰਮਾਤਮਾ ਬਾਰੇ ਇਹ ਨਿਸ਼ਚਾ (ਜੀਵ ਦੇ ਅੰਦਰ ਪੈਦਾ ਕਰਦਾ ਹੈ ਕਿ) ਪਰਮਾਤਮਾ ਦਾ ਨਾਮ ਜਪ ਕੇ (ਮਨੁੱਖ) ਆਤਮਕ ਆਨੰਦ ਪ੍ਰਾਪਤ ਕਰਦਾ ਹੈ।੧।ਰਹਾਉ।

ਹੇ ਭਾਈ! ਗੁਰੂ ਦੇ ਬਚਨ ਕਦੇ ਟਲਣ ਵਾਲੇ ਨਹੀਂ ਹਨ। ਗੁਰੂ ਨੇ ਸਾਰੇ ਜਗਤ ਵਿਚ ਇਹ ਗੱਲ ਪਰਗਟ ਸੁਣਾ ਦਿੱਤੀ ਹੈ ਕਿ ਜਿਸ ਮਨੁੱਖ ਨੂੰ ਗੁਰੂ ਦਾ ਸੰਗ ਪ੍ਰਾਪਤ ਹੁੰਦਾ ਹੈ, ਉਸ ਨੂੰ ਪ੍ਰਭੂ ਪਾਤਿਸ਼ਾਹ ਮਿਲ ਪੈਂਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੱਸਦਾ ਹੈ ਕਿ) ਪਰਮਾਤਮਾ ਉਸ ਮਨੁੱਖ ਦੀ ਇੱਜ਼ਤ ਰੱਖ ਲੈਂਦਾ ਹੈ ਜੋ ਉਸ ਦੀ ਸਰਨ ਆ ਪੈਂਦਾ ਹੈਇਸ ਵਿਚ ਰਤਾ ਭੀ ਸ਼ੱਕ ਨਹੀਂ। (ਇਸ ਵਾਸਤੇ, ਹੇ ਭਾਈ!) ਇਸ ਮਨੁੱਖਾ ਸਰੀਰ ਵਿਚ ਪਰਮਾਤਮਾ ਦਾ ਨਾਮ ਬੀਜੋ। ਇਹ ਮੌਕਾ ਬੜੀ ਮੁਸ਼ਕਿਲ ਨਾਲ ਮਿਲਦਾ ਹੈ।੨।

(ਹੇ ਭਾਈ! ਗੁਰੂ ਦੱਸਦਾ ਹੈ ਕਿ) ਪਰਮਾਤਮਾ ਆਪ ਹੀ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ। ਸਾਰੀ ਸ੍ਰਿਸ਼ਟੀ ਉਵੇਂ ਹੀ ਕਰਦੀ ਹੈ ਜਿਵੇਂ ਪਰਮਾਤਮਾ ਪ੍ਰੇਰਦਾ ਹੈ। (ਸਰਨ ਪਏ) ਅਨੇਕਾਂ ਹੀ ਵਿਕਾਰੀਆਂ ਨੂੰ ਪਰਮਾਤਮਾ ਪਵਿੱਤਰ ਜੀਵਨ ਵਾਲਾ ਬਣਾ ਦੇਂਦਾ ਹੈਇਹ ਉਸ ਦਾ ਮੁੱਢਕਦੀਮਾਂ ਦਾ ਸੁਭਾਉ ਹੈ।੩।

ਹੇ ਨਾਨਕ! (ਆਖ-) ਹੇ ਮਨੁੱਖੋ! ਮਾਇਆ ਦੀ ਭਟਕਣਾ ਵਿਚ ਪੈ ਕੇ ਇਹ ਗੱਲ ਭੁੱਲ ਨਾਹ ਜਾਣੀ ਕਿ ਜਿਸ ਮਨੁੱਖ ਨੂੰ ਪ੍ਰਭੂ ਨੇ ਆਪ ਵਡਿਆਈ ਬਖ਼ਸ਼ੀ, ਉਸ ਦੀ ਉਹ ਇੱਜ਼ਤ ਜ਼ਰੂਰ ਰੱਖ ਲੈਂਦਾ ਹੈ।੪।੧੬।੪੬।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!